
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਨਾਨਕ ਕਾਲਜ ਆਫ਼ ਐਜੁਕੇਸ਼ਨ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਡੱਲੇਵਾਲ ਹੁਸ਼ਿਆਰਪੁਰ ਵਿਖੇ ਹੇਠ ਰੈੱਡ ਰਿਬਨ ਕਲੱਬ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਧੀਰਜ ਸ਼ਰਮਾ ਦੀ ਯੋਗ ਅਗਵਾਈ ਵਿੱਚ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਸਰਗਰਮੀ ਕਰਵਾਈ ਗਈ। ਇਸ ਸਰਗਰਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਜ਼ਿੰਮੇਵਾਰ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ‘ਨਸ਼ਿਆਂ ਨੂੰ ਕਹੋ ਨਾ’, ‘ਨਸ਼ੇ ਨਹੀਂ, ਜ਼ਿੰਦਗੀ ਚੁਣੋ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਵਰਗੇ ਸੰਦੇਸ਼ਾਂ ਰਾਹੀਂ ਨਸ਼ਾ-ਮੁਕਤ ਸਮਾਜ ਦੀ ਲੋੜ ਨੂੰ ਉਜਾਗਰ ਕੀਤਾ। ਪੋਸਟਰਾਂ ਰਾਹੀਂ ਨੌਜਵਾਨਾਂ ਨੂੰ ਸਾਥੀਆਂ ਦੇ ਦਬਾਅ ਤੋਂ ਬਚਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਵਾਈਸ ਪ੍ਰਿੰਸੀਪਲ ਮੈਡਮ ਪੁਸ਼ਪਿੰਦਰ ਕੌਰ ਨੇ ਸਮਾਜ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਚੇਅਰਮੈਨ ਇੰਜੀਨੀਅਰ ਪ੍ਰਭਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਾਰਿਆਂ ਨੂੰ ਮਿਲ ਜੁਲ ਕੇ ਕੋਸ਼ਿਸ਼ ਕਰਨੀ ਚਾਹੀਦੀ ਹੈ।