ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ
Publish Date: Fri, 11 Sep 2026 06:06 PM (IST)
Updated Date: Fri, 11 Sep 2026 06:07 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ : ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਰਜੁਨ ਐਵਾਰਡੀ ਫੁੱਟਬਾਲਰ ਗੁਰਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਨੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਅਗਲੇ ਪ੍ਰਧਾਨ ਲਈ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਦੇ ਨਾਮ ਦੀ ਤਜਵੀਜ਼ ਰੱਖੀ। ਇਸ ਤਜਵੀਜ਼ ਦੀ ਪ੍ਰੋੜਤਾ ਅਰਜੁਨ ਐਵਾਰਡੀ ਫੁੱਟਬਾਲਰ ਗੁਰਦੇਵ ਸਿੰਘ ਗਿੱਲ ਨੇ ਕੀਤੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਪਰਵਿੰਦਰ ਸਿੰਘ ਅਕਾਦਮਿਕ ਕੰਮਾਂ ਦੇ ਨਾਲ ਨਾਲ ਫੁੱਟਬਾਲ ਖੇਡ ਦੇ ਹੋਰ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਸ਼ਖ਼ਸੀਅਤ ਹਨ। ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਕਿਹਾ ਕਿ ਉਹ ਫੁੱਟਬਾਲ ਪ੍ਰਮੋਟਰਾਂ, ਸਾਬਕਾ ਖਿਡਾਰੀਆਂ ਅਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਸ ਕਾਰਜਭਾਰ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਮੀਟਿੰਗ ਮੌਕੇ ਐਸੋਸੀਏਸ਼ਨ ਦੇ ਉਪ ਪ੍ਰਧਾਨ ਸੁਖਵਿੰਦਰ ਸਿੰਘ, ਕੁਲਵਿੰਦਰ ਕੌਰ, ਰਾਮ ਮੂਰਤੀ, ਜਨਰਲ ਸਕੱਤਰ ਇਕਬਾਲ ਸਿੰਘ ਖੇੜਾ, ਜੁਆਇੰਟ ਸਕੱਤਰ ਅਮਰੀਕ ਸਿੰਘ, ਖਜ਼ਾਨਚੀ ਪ੍ਰਿੰਸੀਪਲ ਸੁਖਇੰਦਰ ਸਿੰਘ, ਵਰਕਿੰਗ ਕਮੇਟੀ ਮੈਂਬਰ ਸੰਦੀਪ ਕੁਮਾਰ, ਐਡਵੋਕੇਟ ਨਵਨੀਤ ਕੁਮਾਰ, ਅਮਨਦੀਪ ਸਿੰਘ ਬੈਂਸ, ਪ੍ਰਿੰਸੀਪਲ ਸ਼ਿੱਬੂ ਮੈਥਿਊ, ਮੁਖ ਸਰਪ੍ਰਸਤ ਕੁਲਵੰਤ ਸਿੰਘ ਸੰਘਾ ਅਤੇ ਗੁਰਦੇਵ ਸਿੰਘ ਗਿੱਲ, ਸਰਪ੍ਰਸਤ ਪ੍ਰਿੰਸੀਪਲ ਜਗਮੋਹਨ ਸਿੰਘ ਅਤੇ ਸੂਰਜ ਭਾਨ ਹਾਂਡਾ, ਐੱਸ ਪੀ ਸ਼ਵਿੰਦਰਜੀਤ ਸਿੰਘ ਬੈਂਸ ਆਦਿ ਸਮੇਤ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੂੰ ਇਸ ਚੋਣ ਲਈ ਮੁਬਾਰਕਬਾਦ ਦਿੱਤੀ।