- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਸਤਕ ਪੜ੍ਹਨ ਅਤੇ ਪੁਸਤਕ ਰਿਵਿਊ ਗਤੀਵਿਧੀ ਕਰਵਾਈ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਕਾਲਜ ਲਾਇਬ੍ਰੇਰੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ, ਸਾਹਿਤਕ ਚੇਤਨਾ ਦਾ ਵਿਕਾਸ ਕਰਨ ਅਤੇ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੁਸਤਕ ਪੜ੍ਹਨ ਅਤੇ ਪੁਸਤਕ ਰਿਵਿਊ ਸਰਗਰਮੀ ਕਰਵਾਈ ਗਈ। ਇਸ ਸਰਗਰਮੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਪੁਸਤਕਾਂ ਪੜ੍ਹੀਆਂ ਅਤੇ ਪੜ੍ਹੀ ਹੋਈ ਪੁਸਤਕ ਬਾਰੇ ਆਪਣੇ ਵਿਚਾਰ ਸਾਥੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਵਿੰਦਰ ਕੌਰ ਨੇ ਕਿਹਾ ਕਿ ਅਜੋਕੇ ਡਿਜ਼ੀਟਲ ਯੁੱਗ ਵਿੱਚ ਵਿਦਿਆਰਥੀਆਂ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਕਾਲਜ ਲਾਇਬ੍ਰੇਰੀਅਨ ਸ੍ਰੀ ਦਵਿੰਦਰ ਕੁਮਾਰ ਵੱਲੋਂ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਲਾਇਬ੍ਰੇਰੀ ਦੀਆਂ ਸਹੂਲਤਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੁਸਤਕਾਂ ਪੜ੍ਹਨਾ ਵਿਦਿਆਰਥੀਆਂ ਲਈ ਗਿਆਨਵਰਧਕ ਹੋਣ ਦੇ ਨਾਲ-ਨਾਲ ਪੁਸਤਕ ਪੜ੍ਹਨ-ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵੱਲ ਇੱਕ ਸਾਰਥਕ ਕਦਮ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸਤਵੰਤ ਕੌਰ ਅਤੇ ਮੈਡਮ ਬਲਜਿੰਦਰ ਕੌਰ ਵੀ ਹਾਜ਼ਰ ਸਨ।