- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਯਤ ਬਾਹਰਾ ਯੂਨੀਵਰਸਿਟੀ ਵਿਖੇ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਅਤੇ ਯੂਨੀਵਰਸਿਟੀ ਸਕੂਲ ਆਫ਼ ਫਾਰਮੇਸੀ ਵੱਲੋਂ ਫਾਰਮੇਸੀ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਫਾਰਮੇਸੀ ਕੌਂਸਲ ਦੇ ਸਹਿਯੋਗ ਨਾਲ ਰਾਸ਼ਟਰੀ ਫਾਰਮੇਸੀ ਹਫ਼ਤਾ ਅਤੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। 21 ਤੋਂ 25 ਸਤੰਬਰ ਤੱਕ ਚੱਲਣ ਵਾਲੇ ਇਸ ਸਮਾਗਮ ਦਾ ਮੁੱਖ ਥੀਮ ‘ਸਿਹਤਮੰਦ ਭਵਿੱਖ ਲਈ ਫਾਰਮਾਸਿਸਟਾਂ ਦਾ ਸਸ਼ਕਤੀਕਰਨ ਅਤੇ ਵਿਸ਼ੇਸ਼ ਜ਼ੋਰ ‘ਸਵੱਛ ਤੇ ਸਵਸਥ ਭਾਰਤ: ਐਂਟੀਮਾਈਕਰੋਬਾਇਲ ਰੈਜ਼ਿਸਟੈਂਸ ਖ਼ਿਲਾਫ਼ ਲੜਾਈ’ ਉੱਤੇ ਰੱਖਿਆ ਗਿਆ ਹੈ। ਇਸ ਦਾ ਮਨੋਰਥ ਸਿਹਤ ਸੰਭਾਲ ਪ੍ਰਣਾਲੀ ਵਿੱਚ ਫਾਰਮਾਸਿਸਟਾਂ ਦੀ ਭੂਮਿਕਾ, ਮਰੀਜ਼ਾਂ ਦੀ ਸੁਰੱਖਿਆ ਅਤੇ ਐਂਟੀਬਾਇਓਟਿਕ ਦਵਾਈਆਂ ਦੇ ਸਹੀ ਤੇ ਜ਼ਿੰਮੇਵਾਰਾਨਾ ਇਸਤੇਮਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਪਹਿਲੇ ਦਿਨ ਵਿਦਿਆਰਥੀਆਂ ਦੇ ਗਿਆਨ ਅਤੇ ਰਚਨਾਤਮਕ ਹੁਨਰ ਨੂੰ ਪਰਖਣ ਲਈ ਫਾਰਮਾ ਕੁਇਜ਼ ਮੁਕਾਬਲੇ ਕਰਵਾਏ ਗਏ। ਡੀ.ਫਾਰਮ, ਬੀ.ਫਾਰਮ, ਫਾਰਮ.ਡੀ ਅਤੇ ਐੱਮ.ਫਾਰਮ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਦੂਜੇ ਪਾਸੇ ਸਾਇ-ਟੂਨ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵਿਗਿਆਨ ਅਤੇ ਕਲਾ ਦਾ ਸੁਮੇਲ ਪੇਸ਼ ਕਰਦਿਆਂ ਕਾਰਟੂਨਾਂ ਤੇ ਵਿਜ਼ੂਅਲ ਚਿੱਤਰਾਂ ਰਾਹੀਂ ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਦੇ ਨੁਕਸਾਨ ਅਤੇ ਸਾਵਧਾਨੀਆਂ ਬਾਰੇ ਗੰਭੀਰ ਸੰਦੇਸ਼ ਦਿੱਤਾ।
ਇਸ ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਚੰਦਰ ਮੋਹਨ, ਡਾਇਰੈਕਟਰ ਡਾ. ਮਨਿੰਦਰ ਪਾਲ ਸਿੰਘ, ਵਿਭਾਗ ਮੁਖੀ ਡਾ. ਅਭਿਨਵ ਆਨੰਦ ਅਤੇ ਮਿਸ ਸਿਮਰਜੀਤ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫਾਰਮਾਸਿਸਟ ਸਿਰਫ਼ ਦਵਾਈਆਂ ਵੰਡਣ ਵਾਲੇ ਨਹੀਂ, ਸਗੋਂ ਲੋਕ-ਸਿਹਤ ਦੇ ਅਹਿਮ ਰਖਵਾਲੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਐਂਟੀਬਾਇਓਟਿਕ ਪ੍ਰਤੀਰੋਧ ਵਰਗੀਆਂ ਵਿਸ਼ਵਵਿਆਪੀ ਚੁਣੌਤੀਆਂ ਨੂੰ ਹੱਲ ਕਰਨ ਲਈ ਫਾਰਮਾਸਿਸਟਾਂ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਬਣਾਉਣਾ ਅਤਿ ਜ਼ਰੂਰੀ ਹੈ।