- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾ ਕਾਲਜ ’ਚ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੀ ਐੱਨਐੱਸਐੱਸ ਯੂਨਿਟ ਵੱਲੋਂ ਐੱਨਐੱਸਐੱਸ ਦਿਵਸ ਮੌਕੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜਸਵਿੰਦਰ ਕੌਰ, ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਵੱਛਤਾ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਵੱਛ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਐੱਨਐੱਸਐੱਸ ਦਿਵਸ ਦੀ ਮਹੱਤਤਾ ਅਤੇ ਐੱਨਐੱਸਐੱਸ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਵੱਛਤਾ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ “ਸਵੱਛਤਾ ਹੀ ਸੇਵਾ” ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਵੱਛਤਾ, ਸਮਾਜ ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।ਇਸ ਮੌਕੇ ਸੰਜੀਵ ਕੁਮਾਰ, ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਕੁਮਾਰੀ ਆਦਿ ਹਾਜ਼ਰ ਸਨ।