- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ
ਗੜਸ਼ੰਕਰ : ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਲਜ ਦੀ ਟ੍ਰਿੱਪਲ ਆਈ ਸੁਸਾਇਟੀ ਆਫ਼ ਸਾਇੰਸ ਸਟੂਡੈਂਟਸ ਵੱਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ’ਤੇ ਡਾ. ਅਮਨਦੀਪ ਕੌਰ ਢਿੱਲੋਂ ਨੇ ਹਾਜ਼ਰੀਨ ਦਾ ਸਵਾਗਤ ਕੀਤਾ। ਇਸ ਮੌਕੇ ਜੀਵ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਸੁਰੱਖਿਆ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਵਿਚਾਰ ਪੇਸ਼ ਕੀਤੇ। ਭਾਸ਼ਣ ਮੁਕਾਬਲੇ ਵਿਚ ਐੱਮਐੱਸਸੀ ਕਮਿਸਟਰੀ ਭਾਗ ਦੂਜਾ ਦੀ ਵਿਦਿਆਰਥਣ ਰਮਨਦੀਪ ਨੇ ਪਹਿਲਾ ਸਥਾਨ, ਬੀਐੱਸਸੀ ਭਾਗ ਦੂਜਾ ਦੀ ਮਹਿਕ ਨੇ ਦੂਜਾ ਅਤੇ ਬੀਐੱਸਸੀ ਭਾਗ ਪਹਿਲਾ ਦੀ ਜਸਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀਐੱਸਸੀ ਭਾਗ ਪਹਿਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲਾ, ਐੱਮਐੱਸਸੀ ਕਮਿਸਟਰੀ ਭਾਗ ਪਹਿਲਾ ਦੀ ਵਿਦਿਆਰਥਣ ਸਿਮਰਨ ਕੌਰ ਅਤੇ ਐੱਮਐੱਸਸੀ ਭਾਗ ਦੂਜਾ ਦੀ ਵਿਦਿਆਰਥਣ ਦੀਕਸ਼ਾ ਨੇ ਲੜੀਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਅੱਵਲ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਕੁਲਦੀਪ ਕੌਰ ਨੇ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਦੀ ਸੁਰੱਖਿਆ ਲਈ ਸਾਂਝੀ ਜ਼ਿੰਮੇਵਾਰੀ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਸ ਮੌਕੇ ਡਾ. ਮਨਬੀਰ ਕੌਰ ਮੁਖੀ ਜੀਵ ਵਿਗਿਆਨ ਵਿਭਾਗ ਨੇ ਧੰਨਵਾਦ ਮਤਾ ਪੇਸ਼ ਕੀਤਾ। ਓਜ਼ੋਨ ਪਰਤ ਦੀ ਸੁਰੱਖਿਆ, ਵਾਤਾਵਰਣ ਸੰਭਾਲ, ਵਿਗਿਆਨਕ ਜਾਗਰੂਕਤਾ ਅਤੇ ਇਕ ਠੰਢੇ ਤੇ ਟਿਕਾਊ ਧਰਤੀ ਗ੍ਰਹਿ ਲਈ ਵਿਸ਼ਵ ਪੱਧਰੀ ਸਾਂਝੀਆਂ ਕੋਸ਼ਿਸ਼ਾਂ ਦੇ ਸੰਦੇਸ਼ ਨਾਲ ਸਮਾਗਮ ਸਮਾਪਤ ਹੋਇਆ। ਇਸ ਮੌਕੇ ਦੀਕਸ਼ਾ, ਡਾ. ਮੁਕੇਸ਼ ਕੁਮਾਰ, ਡਾ. ਸੰਘਾ ਗੁਰਬਖਸ਼ ਕੌਰ, ਪ੍ਰੋ. ਦੀਪਿਕਾ, ਡਾ. ਪ੍ਰੀਤਇੰਦਰ ਸਿੰਘ ਅਤੇ ਸਟਾਫ਼ ਹਾਜ਼ਰ ਹੋਇਆ।