- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਨਰਸਿੰਗ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਕੈਂਪਸ ਦੇ ਮੂਟ ਕੋਰਟ ਵਿਖੇ ਨਰਸਿੰਗ ਵਿਦਿਆਰਥੀਆਂ ਲਈ ਨਵੀਆਂ ਇਲਾਜ ਤਕਨੀਕਾਂ ਬਾਰੇ ਇੱਕ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਬੀ.ਐੱਸਸੀ. ਨਰਸਿੰਗ ਦੂਜੇ ਅਤੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਵਿੱਚ ਮਾਹਿਰ ਡਾਕਟਰ ਮਯੰਕ ਕਪੂਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਕਪੂਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਨਵੀਆਂ ਮੈਡੀਕਲ ਤਕਨੀਕਾਂ ਜਿਵੇਂ ਕਿ ਸਟੈੱਮ ਸੈੱਲ ਅਤੇ ਜੀਨ ਥੈਰੇਪੀ ਕਿਵੇਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਖੇਤਰ ਵਿੱਚ ਆ ਰਹੇ ਇਹ ਨਵੇਂ ਬਦਲਾਅ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾ ਰਹੇ ਹਨ ਅਤੇ ਭਵਿੱਖ ਦੇ ਨਰਸਿੰਗ ਸਟਾਫ਼ ਲਈ ਇਨ੍ਹਾਂ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਚੰਦਰ ਮੋਹਨ ਨੇ ਕਿਹਾ ਕਿ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹਮੇਸ਼ਾ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਨੂੰ ਨਵੀਨਤਮ ਮੈਡੀਕਲ ਤਕਨਾਲੋਜੀ ਨਾਲ ਜੋੜਦੇ ਹਨ, ਜਿਸ ਨਾਲ ਉਹ ਭਵਿੱਖ ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਬਿਹਤਰ ਸਿਹਤ ਸੇਵਾਵਾਂ ਨਿਭਾਉਣ ਦੇ ਯੋਗ ਬਣਦੇ ਹਨ। ਇਸ ਦੌਰਾਨ ਵਿਦਿਆਰਥੀਆਂ ਨੇ ਡਾ. ਕਪੂਰ ਨਾਲ ਸਵਾਲ-ਜਵਾਬ ਕਰ ਕੇ ਆਪਣੇ ਸ਼ੰਕੇ ਦੂਰ ਕੀਤੇ।