- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸਵੈ-ਮੁਲਾਂਕਣ ਅਤੇ ਪ੍ਰੇਰਣਾ’ ਵਿਸ਼ੇ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਖੋਜ ਅਤੇ ਵਿਕਾਸ ਸੈੱਲ ਵੱਲੋਂ ਫੈਕਲਟੀ ਮੈਂਬਰਾਂ ਦੇ ਪੇਸ਼ੇਵਰ ਵਿਕਾਸ, ਕਾਰਜਕੁਸ਼ਲਤਾ ਅਤੇ ਮਾਨਸਿਕ ਉਤਸ਼ਾਹ ਨੂੰ ਵਧਾਉਣ ਦੇ ਉਦੇਸ਼ ਨਾਲ ‘ਸਵੈ-ਮੁਲਾਂਕਣ ਅਤੇ ਪ੍ਰੇਰਨਾ’ ਵਿਸ਼ੇ ’ਤੇ ਇੱਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਸੰਸਥਾ ਦੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਵਿੱਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਦੇ ਡਿਪਟੀ ਜਨਰਲ ਮੈਨੇਜਰ ਨਵੀਨ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਅਧਿਆਪਨ ਦੇ ਖੇਤਰ ਵਿੱਚ ਸਵੈ-ਪੜਚੋਲ, ਸਕਾਰਾਤਮਕ ਸੋਚ ਅਤੇ ਲਗਾਤਾਰ ਪ੍ਰੇਰਨਾ ਦੀ ਮਹੱਤਤਾ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਸਮੇਂ-ਸਮੇਂ ’ਤੇ ਆਪਣੇ ਕੰਮ ਦਾ ਸਵੈ-ਮੁਲਾਂਕਣ ਕਰਨਾ ਉਨ੍ਹਾਂ ਦੀ ਪੇਸ਼ੇਵਰ ਸਮਰੱਥਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।
ਪ੍ਰੋਗਰਾਮ ਦਾ ਸੰਚਾਲਨ ਅਤੇ ਤਾਲਮੇਲ ਖੋਜ ਅਤੇ ਵਿਕਾਸ ਸੈੱਲ ਦੀ ਮੁਖੀ ਡਾ. ਅਨੂ ਬਾਲਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਮੁੱਖ ਬੁਲਾਰੇ ਦਾ ਸਵਾਗਤ ਕਰਦਿਆਂ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਫੈਕਲਟੀ ਮੈਂਬਰਾਂ ਨੂੰ ਨਵੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਨਾਲ ਉਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਵਿੱਚ ਸਹਾਇਕ ਸਾਬਤ ਹੁੰਦੇ ਹਨ। ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ, ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ, ਡੀਨ ਅਕਾਦਮਿਕ ਸੁਖਜਿੰਦਰ ਸਿੰਘ ਅਤੇ ਡੀਨ ਸਟੂਡੈਂਟਸ ਵੈੱਲਫੇਅਰ ਡਾ. ਕਮਲ ਕਿਸ਼ੋਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮੂਹ ਸਟਾਫ਼ ਮੈਂਬਰਾਂ ਨੇ ਇੰਟਰਐਕਟਿਵ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੇ ਵਿਚਾਰ ਅਤੇ ਅਨੁਭਵ ਸਾਂਝੇ ਕੀਤੇ।