ਖ਼ਾਲਸਾ ਕਾਲਜ ’ਚਰੁਜ਼ਗਾਰ ਯੋਗਤਾ ਤੇ ਹੁਨਰ ਸਿਖਲਾਈ ਵਰਕਸ਼ਾਪ ਕਰਵਾਈ ਖ਼ਾਲਸਾ ਕਾਲਜ ਵਿਖੇ ਛੇ ਰੋਜ਼ਾ ਰੁਜ਼ਗਾਰ ਯੋਗਤਾ ਅਤੇ ਹੁਨਰ ਸਿਖਲਾਈ ਵਰਕਸ਼ਾਪ
Publish Date: Fri, 09 Oct 2026 05:08 PM (IST)
Updated Date: Fri, 09 Oct 2026 05:11 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜਸ਼ੰਕਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਇੰਜ. ਸੁਖਮਿੰਦਰ ਸਿੰਘ ਸਕੱਤਰ ਸਿੱਖਿਆ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਦੇ ਨਿਰਦੇਸ਼ ਤਹਿਤ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਲੜਕੀਆਂ ਦੀ ਛੇ ਰੋਜ਼ਾ ਰੁਜ਼ਗਾਰ ਯੋਗਤਾ ਅਤੇ ਹੁਨਰ ਵਿਕਾਸ ਸਿਖਲਾਈ ਵਰਕਸ਼ਾਪ ਲਗਾਈ ਗਈ। ਕਾਲਜ ਦੇ ਕਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਵੱਲੋਂ ਵਿਦਿਆਰਥਣਾਂ ਨੂੰ ਸ਼ਖ਼ਸੀਅਤ ਵਿਕਾਸ, ਸਾਫ਼ਟ ਸਕਿੱਲਜ਼, ਫੈਸਲਾ ਲੈਣ ਦੀ ਸਮਰੱਥਾ, ਲੀਡਰਸ਼ਿਪ, ਸਮੱਸਿਆ ਹੱਲ ਕਰਨ ਦੀ ਕਲਾ ਅਤੇ ਇੰਟਰਵਿਊ ਸਕਿੱਲਜ਼ ਸਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ। ਵਰਕਸ਼ਾਪ ਦੌਰਾਨ ਨੰਦੀ ਫਾਊਂਡੇਸ਼ਨ ਤੋਂ ਰਿਸੋਰਸ ਪਰਸਨ ਮੈਡਮ ਰਿਤਿਕਾ ਨੇ ਵਿਦਿਆਰਥਣਾਂ ਨੂੰ ਇੰਟਰਵਿਊ ਦੀ ਤਿਆਰੀ, ਉਚਿਤ ਪਹਿਰਾਵੇ, ਪੇਸ਼ੇਵਰ ਗਰੂਮਿੰਗ, ਸਵੈ-ਜਾਣ ਪਹਿਚਾਣ, ਪ੍ਰਭਾਵਸ਼ਾਲੀ ਸੰਚਾਰ ਅਤੇ ਆਤਮ-ਵਿਸ਼ਵਾਸ ਨਾਲ ਜਵਾਬ ਦੇਣ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪ ਲੜਕੀਆਂ ਦੀ ਬੇਹਤਰੀ ਅਤੇ ਸਸ਼ਕਤੀਕਰਨ ਲਈ ਬਹੁਤ ਮਹੱਤਵਪੂਰਨ ਹਨ। ਡਾ. ਗੁਰਪ੍ਰੀਤ ਸਿੰਘ ਕੋਆਰਡੀਨੇਟਰ ਕੈਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਨੇ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਕਿਰਨਜੋਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਇਸ ਮੌਕੇ ਡਾ. ਕੁਲਦੀਪ ਕੌਰ ਕੋਆਰਡੀਨੇਟਰ ਆਈਕਿਊਏਸੀ ਸੈੱਲ, ਡਾ. ਮੁਕੇਸ਼ ਸ਼ਰਮਾ, ਪ੍ਰੋ. ਮਨਵੀਰ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।