ਮਾਡਰਨ ਕਾਲਜ ਦੇ ਰੇਡੀਓਲੋਜੀ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ ਮਾਡਰਨ ਕਾਲਜ ਦੇ ਰੇਡੀਓਲੋਜੀ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ
Publish Date: Fri, 30 Oct 2026 05:10 PM (IST)
Updated Date: Fri, 30 Oct 2026 05:10 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਅਲਾਈਡ ਹੈੱਲਥ ਸਾਇੰਸ ਵਿਭਾਗ ਵੱਲੋਂ ਬੀਐੱਸਸੀ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਦੇ ਵਿਦਿਆਰਥੀਆਂ ਲਈ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ਵਿਖੇ ਇੱਕ ਰੋਜ਼ਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੇਡੀਓਲੋਜੀ ਅਤੇ ਮੈਡੀਕਲ ਇਮੇਜਿੰਗ ਦੇ ਖੇਤਰ ਵਿੱਚ ਵਰਤੀਆਂ ਜਾਣ ਵਾਲੀਆਂ ਆਧੁਨਿਕ ਮੈਡੀਕਲ ਤਕਨੀਕਾਂ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਮੈਡੀਕਲ ਵਿਭਾਗਾਂ ਦਾ ਦੌਰਾ ਕਰਦਿਆਂ ਹਿਮ ਮੈਡੀਕਲ ਉਪਕਰਨਾਂ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇਨ੍ਹਾਂ ਤਕਨੀਕਾਂ ਦੀ ਮਰੀਜ਼ਾਂ ਦੀ ਜਾਂਚ, ਬਿਮਾਰੀਆਂ ਦੀ ਪਛਾਣ ਅਤੇ ਇਲਾਜ ਦੀ ਪ੍ਰਕਿਰਿਆ ਵਿੱਚ ਮਹੱਤਤਾ ਤੋਂ ਵੀ ਜਾਣੂ ਕਰਵਾਇਆ ਗਿਆ। ਇਹ ਦੌਰਾ ਵਿਭਾਗ ਮੁੱਖੀ ਸੋਨਾਲੀ ਸੈਣੀ ਦੀ ਅਗਵਾਈ ਹੇਠ ਨੇਪਰੇ ਚੜ੍ਹਿਆ। ਇਸ ਮੌਕੇ ਸਹਾਇਕ ਪ੍ਰੋਫੈੱਸਰ ਆਰਤੀ ਅਤੇ ਸਹਾਇਕ ਪ੍ਰੋਫੈੱਸਰ ਨਾਸਿਰ ਨੇ ਵੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਹੱਲ ਦੱਸੇ। ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੈਡੀਕਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਧੇਰੇ ਆਤਮ ਵਿਸ਼ਵਾਸੀ ਅਤੇ ਸਮਰੱਥ ਬਣਾਉਂਦੀਆਂ ਹਨ।