ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਦਾ ਯੂਨੀਵਰਸਿਟੀ ਤੀਜਾ ਸਥਾਨ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਦਾ ਯੂਨੀਵਰਸਿਟੀ ਤੀਜਾ ਸਥਾਨ
Publish Date: Wed, 25 Nov 2026 04:20 PM (IST)
Updated Date: Wed, 25 Nov 2026 04:22 PM (IST)
ਗੌਰਵ ਪੰਜਾਬੀ ਜਾਗਰਣ ਗੜਵੀਵਾਲਾ : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਲੜਕਿਆਂ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਅੰਤਰ-ਕਾਲਜ ਬਾਸਕਟਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਟੀਮ ਦੀ ਅਗਵਾਈ ਕਪਤਾਨ ਰਵਿੰਦਰ ਸਿੰਘ ਨੇ ਕੀਤੀ, ਜਦਕਿ ਵਿਸ਼ਾਲ ਬੇਦੀ ਅਤੇ ਬਲਵਿੰਦਰ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿੱਚ ਵਰਜਿੰਦਰ ਸਿੰਘ, ਮਨਮੀਤ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ, ਜਸਕਰਨ ਸਿੰਘ, ਅੰਕਿਤ ਖੋਸਲਾ, ਗੁਰਪ੍ਰੀਤ ਸਿੰਘ ਅਤੇ ਵਿਸ਼ਾਲ ਸ਼ਾਮਲ ਸਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਖੇਡਾਂ ਰਾਹ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਲੀਡਰਸ਼ਿਪ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਕਾਲਜ ਪ੍ਰਬੰਧਕ ਕਮੇਟੀ ਐੱਸ.ਜੀ.ਪੀ.ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਵੱਲੋਂ ਵੀ ਇਸ ਪ੍ਰਾਪਤੀ ਲਈ ਜੇਤੂ ਟੀਮ ਦੇ ਖਿਡਾਰੀਆਂ ਅਤੇ ਕਾਲਜ ਦੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਅਧਿਆਪਕਾ ਪ੍ਰੋ. ਸੀਮਾ ਕੁਮਾਰੀ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੇ ਨਿਰੰਤਰ ਅਭਿਆਸ ਅਤੇ ਸਮੂਹਿਕ ਯਤਨਾਂ ਦਾ ਨਤੀਜਾ ਹੈ ਅਤੇ ਆਸ ਪ੍ਰਗਟਾਈ ਕਿ ਖਿਡਾਰੀ ਭਵਿੱਖ ਵਿੱਚ ਵੀ ਆਪਣੀ ਖੇਡ ਪ੍ਰਤਿਭਾ ਦੇ ਦਮ ’ਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ।