- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸ.ਡੀ. ਕਾਲਜ ਵਿਖੇ ਹੈਂਡਜ਼-ਆਨ ਏ.ਆਈ. ਬਾਰੇ ਵਰਕਸ਼ਾਪ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਪ੍ਰਿੰਸੀਪਲ ਡਾ. ਅਜੈ ਕੁਮਾਰ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਦੀ ਮੁਖੀ ਡਾ. ਨਿਸ਼ਾ ਅਰੋੜਾ ਵੱਲੋਂ ‘ਹੈਂਡਜ਼-ਆਨ ਏਆਈ ਅਤੇ ਆਟੋਮੇਸ਼ਨ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀਆਂ ਆਧੁਨਿਕ ਤਕਨੀਕਾਂ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਰਿਸੋਰਸ ਪਰਸਨ ਗਗਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਜਨਰੇਟਿਵ ਏਆਈ, ਏਜੰਟਿਕ ਏਆਈ ਅਤੇ ਏਆਈ-ਆਧਾਰਿਤ ਆਟੋਮੇਸ਼ਨ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਇਨ੍ਹਾਂ ਤਕਨੀਕਾਂ ਦੀ ਕਾਰਜ-ਪ੍ਰਣਾਲੀ ਅਤੇ ਸਿੱਖਿਆ, ਕਿੱਤਾਮੁਖੀ ਖੇਤਰਾਂ ਅਤੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਦੀ ਉਪਯੋਗਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਧੁਨਿਕ ਡਿਜੀਟਲ ਸਾਧਨਾਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਨ ਅਤੇ ਆਪਣੇ ਤਕਨੀਕੀ ਹੁਨਰਾਂ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਵਰਕਸ਼ਾਪ ਵਿੱਚ ਬੀਸੀਏ ਪਹਿਲੇ, ਦੂਜੇ ਅਤੇ ਤੀਜੇ ਸਾਲ ਦੇ ਕੁੱਲ 27 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕੰਪਿਊਟਰ ਵਿਭਾਗ ਦੇ ਪ੍ਰੋ. ਕੇਸ਼ਵ, ਪ੍ਰੋ. ਪੂਜਾ, ਪ੍ਰੋ. ਸਰੁਚੀ ਅਤੇ ਪ੍ਰੋ. ਰੈਂਪੀ ਨੇ ਵੀ ਸ਼ਮੂਲੀਅਤ ਕੀਤੀ।