- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਕਨੀਕ ਅਤੇ ਮਿਹਨਤ ਦਾ ਸੁਮੇਲ ਨਵੇਂ ਇਤਿਹਾਸ ਸਿਰਜਣ ਦੇ ਸਮਰੱਥ : ਹਰਜਿੰਦਰ ਕੌਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਤਕਨੀਕੀ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਹੀਰਾਂ ਵਿਖੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਦੀ ਸਫ਼ਲਤਾ ਸਿਰਫ਼ ਨਤੀਜੇ ਨਾਲ ਨਹੀਂ, ਸਗੋਂ ਉਸ ਪਿੱਛੇ ਕੀਤੀ ਮਿਹਨਤ ਅਤੇ ਸਿੱਖਣ ਦੇ ਤਜਰਬੇ ਨਾਲ ਵੀ ਮਾਪੀ ਜਾਂਦੀ ਹੈ। ਤਕਨੀਕ, ਮਿਹਨਤ ਅਤੇ ਰਚਨਾਤਮਕ ਸੋਚ ਦਾ ਸੁਮੇਲ ਨਵੇਂ ਇਤਿਹਾਸ ਸਿਰਜਣ ਦੇ ਸਮਰੱਥ ਹੈ।