- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਿਊਟਰ ਆਧਿਆਪਕਾਂ ਦਾ ਸੰਗਰੂਰ ਵਿਖੇ ਧਰਨਾ 35ਵੇਂ ਦਿਨ ਵਿੱਚ ਦਾਖਲ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਪੱਕੇ ਧਰਨੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਅਨੁਸਾਰ, ਸਾਲ 2022 ਦੀ ਦੀਵਾਲੀ ਮੌਕੇ ਸਿੱਖਿਆ ਮੰਤਰੀ ਨੇ ਛੇਵੇਂ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ ਦੇ ਲਾਭ ਦੇਣ ਦਾ ਐਲਾਨ ਵੀ ਕੀਤਾ ਸੀ, ਪਰ ਕਈ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਹੋਇਆ।