ਪੰਜਾਬੀ ਜਾਗਰਣ ਟੀਮ, ਗੜ੍ਹਦੀਵਾਲਾ

ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ 67 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਲਗਪਗ 350 ਦੇ ਕਰੀਬ ਵਿਧਵਾ ਅੌਰਤਾਂ, ਅਨਾਥ ਬੱਚਿਆਂ, ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਸਮਾਗਮ ਦੌਰਾਨ ਆਕਸੀਜਨ ਭਰਪੂਰ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ ਸਹੋਤਾ, ਕਮਲਜੀਤ ਸਿੰਘ, ਮਨਪ੍ਰਰੀਤ ਸਿੰਘ, ਗੁਰਿੰਦਰ ਸਿੰਘ ਸਮੇਤ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।