- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਵੀਰ ਢਾਡੇਕਟਵਾਲ ਨੂੰ ਪ੍ਰਚਾਰ ਦੀ ਅਹਿਮ ਜ਼ਿੰਮੇਵਾਰੀ ਮਿਲੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਪ੍ਰਚਾਰ ਦੀ ਕਾਰਜਸ਼ੀਲ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮਰੂਤੀ ਰੰਜਨ ਲੇਂਕਾ ਅਤੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਵੱਲੋਂ ਸੌਂਪੀ ਗਈ। ਇਸ ਨਿਯੁਕਤੀ ਨਾਲ ਪੰਜਾਬ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਸਮੇਂ ਪਰਮਵੀਰ ਸਿੰਘ ਢਾਡੇਕਟਵਾਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ, ਲੋਕ-ਹਿੱਤ ਵਾਲੇ ਪ੍ਰੋਗਰਾਮਾਂ ਅਤੇ ਉਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਵਰਕਰਾਂ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਚੋਣ ਪ੍ਰਚਾਰ ਮੁਹਿੰਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਅਮਰਜੀਤ ਸਿੰਘ ਢਾਡੇਕਟਵਾਲ, ਅਸ਼ਵਨ ਭੱਲਾ ਜਲੰਧਰ, ਹਨੀ ਜੋਸ਼ੀ ਜਲੰਧਰ, ਰਣਦੀਪ ਸਿੰਘ ਸੰਧੂ, ਅਗਮ ਫਗਵਾੜਾ, ਸੁਮਨਪ੍ਰੀਤ ਸਿੰਘ ਨਵਾਂਸ਼ਹਿਰ, ਗੁਰਪਾਲ ਸਿੰਘ ਦੇਵੀਦਾਸ, ਕਰਨ ਮਾਜਰੀ, ਪ੍ਰਿੰਸ ਸ਼ਰਮਾ ਹਾਜੀਪੁਰ, ਜਤਿਨ ਸਿੰਘ, ਜਸਵਿੰਦਰ ਸਿੰਘ, ਸੰਨੀ ਭੰਗਾਲਾ, ਹਨੀ ਪੰਡਿਤ ਮੁਕੇਰੀਆਂ, ਅੰਮ੍ਰਿਤ ਸਿੰਘ, ਸੰਦੀਪ ਨਿੱਝਰ ਜਲੰਧਰ, ਰੋਹਿਤ ਗੜ੍ਹਸ਼ੰਕਰ, ਅੰਕਿਤ ਚਨੌਰ, ਨੀਰਜ, ਡਾ. ਸਤਿੰਦਰ ਸਿੰਘ ਖਿਜ਼ਰਪੁਰ, ਅਮਰਿੰਦਰ ਸਿੰਘ ਚਨੌਰ, ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਤੇ ਯੂਥ ਕਾਂਗਰਸ ਵਰਕਰਾਂ ਨੇ ਪਰਮਵੀਰ ਸਿੰਘ ਢਾਡੇਕਟਵਾਲ ਨੂੰ ਮੁਬਾਰਕਬਾਦ ਭੇਟ ਕੀਤੀ ਅਤੇ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ।