ਕਾਂਗਰਸ ਨੇ ਮੋਦੀ, ਅਮਿਤ ਸ਼ਾਹ ਤੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਕਾਂਗਰਸ ਨੇ ਮੋਦੀ, ਅਮਿਤ ਸ਼ਾਹ ਤੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ
Publish Date: Mon, 28 Sep 2026 05:17 PM (IST)
Updated Date: Tue, 29 Sep 2026 04:03 AM (IST)
ਵੋਟਰ ਸੂਚੀਆਂ ’ਚ ਗੜਬੜੀਆਂ ਨੂੰ ਲੈ ਕੇ ਪ੍ਰਗਟਾਇਆ ਰੋਸ, ਕੀਤੀ ਜ਼ੋਰਦਾਰ ਨਾਅਰੇਬਾਜ਼ੀ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ ਜ਼ਿਲ੍ਹਾ ਕਾਂਗਰਸ ਨੇ ਦੇਸ਼ ਦੀ ਚੋਣ ਪ੍ਰਕਿਰਿਆ ਦੇ ਗੰਭੀਰ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਮੰਗ ਨੂੰ ਲੈ ਕੇ ਡੀ.ਸੀ ਦਫ਼ਤਰ ਹੁਸ਼ਿਆਰਪੁਰ ਦੇ ਬਾਹਰ ਧਰਨਾ ਤੇ ਰੋਸ਼ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਨੇ ਦੋਸ਼ ਲਾਇਆ ਕਿ ਕੁਮਾਰ ਨੇ ਚੋਣ ਪ੍ਰਕਿਰਿਆ ਨੂੰ ਖਰਾਬ ਕੀਤਾ ਅਤੇ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰ ਸੂਚੀਆਂ ਵਿੱਚੋਂ ਨਾਂ ਕੱਟ ਕੇ ਇਕੱਲੇ ਦਮ ਤੇ ਹੀ 13.8 ਕਰੋੜ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਗਿਲਜੀਆਂ ਨੇ ਕਿਹਾ ਕਿ ਵੋਟਾਂ ਕੱਟਣ ਦਾ ਇਹ ਅੰਕੜਾ ਦੇਸ਼ ਦੇ ਕੁੱਲ ਵੋਟਰਾਂ ਦਾ ਲਗਭਗ 15 ਫ਼ੀਸਦੀ ਬਣਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਵੋਟ ਦਾ ਅਧਿਕਾਰ ਚੋਣਵੇਂ ਲੋਕਤੰਤਰ ਦੀ ਬੁਨਿਆਦ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਨ੍ਹਾਂ ਵੋਟਰਾਂ ਦੇ ਨਾਂ ਕੱਟੇ ਗਏ ਹਨ, ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਢੁਕਵਾਂ ਮੌਕਾ ਨਹੀਂ ਦਿੱਤਾ ਗਿਆ। ਗਿਲਜੀਆਂ ਨੇ ਇਹ ਦਾਅਵਾ ਵੀ ਕੀਤਾ ਕਿ ਖ਼ੁਦ ਚੋਣ ਕਮਿਸ਼ਨ ਦੇ ਅੰਦਰੋਂ ਹੀ, ਦੋ ਚੋਣ ਕਮਿਸ਼ਨਰਾਂ ਸਮੇਤ, ਇਤਰਾਜ਼ ਉਠਾਏ ਗਏ ਹਨ। ਜ਼ਿਲ੍ਹਾ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਨੇ ਗਣਰਾਜ ਦੇ ਮੁਖੀ ਵਜੋਂ ਰਾਸ਼ਟਰਪਤੀ ਮੁਰਮੂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦਖ਼ਲ ਦੇ ਕੇ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਅਤੇ ਜਾਂਚ ਕਰਵਾਉਣ ਦੇ ਹੁਕਮ ਦੇਣ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਗਿਆਣੇਸ਼ ਕੁਮਾਰ ਦਾ ਪੁਤਲਾ ਫੂਕਿਆ ਤੇ ਰੱਜ ਕੇ ਨਾਅਰੇਬਾਜੀ ਕੀਤੀ! ਇਸ ਮੌਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਪਵਨ ਆਦੀਆਂ, ਅਰੁਣ ਡੋਗਰਾ ਸਾਬਕਾ ਵਿਧਾਇਕ, ਇੰਦੂ ਬਾਲਾ ਸਾਬਕਾ ਵਿਧਾਇਕ, ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ, ਅਮਰਪ੍ਰੀਤ ਲਾਲੀ ਸਾਬਕਾ ਪੰਜਾਬ ਯੂਥ ਪ੍ਰਧਾਨ, ਐਡ. ਰੋਹਿਤ ਜੋਸ਼ੀ, ਸੁੰਦਰ ਸ਼ਾਮ ਅਰੋੜਾ ਸਾਬਕਾ ਮੰਤਰੀ, ਰਣਜੀਤ ਕੁਮਾਰ, ਯਾਮੀਨੀ ਗੋਮਰ, ਅਮਰਪਾਲ ਕਾਕਾ, ਅਮਰਜੀਤ ਢਾਡੀਕਟਵਾਲ, ਡਾ ਕੁਲਦੀਪ ਨੰਦਾ, ਸੁਰਿੰਦਰ ਸਿੱਧੂ, ਬਲਵਿੰਦਰ ਬਿੱਟੂ, ਰਜਨੀਸ਼ ਟੰਡਨ, ਹਰਮਿੰਦਰ ਕੌਰ, ਪਰਮਵੀਰ ਢਾਡੀਕਤਵਾਲ, ਭੁਪਿੰਦਰ ਘੁੰਮਣ, ਨਵੀ ਰਹਿਲ, ਹੰਸਰਾਜ ਸਤਿਆਲ, ਅਸ਼ੋਕ ਮਹਿਰਾ, ਸਰਵਨ ਸਿੰਘ ਤੇ ਹੋਰ ਵੱਡੀ ਗਿਣਤੀ ਚ ਕਾਂਗਰਸੀ ਆਗੂ ਮੌਜੂਦ ਸਨ।