- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਢਾਡੇਕਟਵਾਲ ’ਚ ਹੋਈ ਭਰਵੀਂ ਮੀਟਿੰਗ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਵਿੱਚ ਪਿੰਡ ਢਾਡੇਕਟਵਾਲ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ, ਬਲਾਕ ਪ੍ਰਧਾਨ ਐੱਸਸੀ ਵਿੰਗ ਵਿਜੇ ਥਾਪਰ, ਜ਼ੋਨ ਪ੍ਰਧਾਨ ਕਿਸਾਨ ਸੈੱਲ ਸ਼ਾਮ ਸਿੰਘ ਕੁੱਲੀਆਂ ਲੁਬਾਣਾ ਅਤੇ ਸੂਬਾ ਮੀਤ ਪ੍ਰਧਾਨ ਯੂਥ ਕਾਂਗਰਸ ਪਰਮਵੀਰ ਸਿੰਘ ਢਾਡੇਕਟਵਾਲ ਸਮੇਤ ਨੇੜਲੇ ਪਿੰਡਾਂ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਢਾਡੇਕਟਵਾਲ ਨੇ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਸਥਾਨਕ ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਪੰਜਾਬ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਹੈ। ਉਨ੍ਹਾਂ ਨੇ ਪੰਜਾਬ ਸਾਹਮਣੇ ਨਸ਼ੇ, ਕਰਜ਼ੇ, ਭ੍ਰਿਸ਼ਟਾਚਾਰ, ਮਾਈਨਿੰਗ, ਪ੍ਰਦੂਸ਼ਣ ਅਤੇ ਪੀਣ ਵਾਲੇ ਪਾਣੀ ਵਰਗੀਆਂ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ ਨੇ ਕਿਹਾ ਕਿ ਪੰਜਾਬ ਬਿਹਤਰ ਭਵਿੱਖ, ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਦਾ ਹੱਕਦਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸ ਮੌਕੇ ਵਿਜੇ ਕੁਮਾਰ, ਪ੍ਰਿੰਸੀਪਲ ਸਮਸ਼ੇਰ ਸਿੰਘ, ਪੰਚ ਸੁਰਿੰਦਰ ਸਿੰਘ, ਸਿੱਧੂ ਰਾਮ, ਨੇਕ ਚੰਦ, ਕੁਲਵਿੰਦਰ ਪ੍ਰਿੰਸ, ਸੁਭਾਅ ਸਿੰਘ, ਮਦਨ ਲਾਲ, ਮਲਕੀਤ ਸਿੰਘ, ਜੋਗਿੰਦਰ ਸਿੰਘ, ਪੰਚ ਰੂਪੀ, ਯਾਕੂਬ ਮਸੀਹ, ਗੁਰਨਾਮ ਸਿੰਘ, ਬਾਬਾ ਰਾਮ ਦਾਸ, ਪ੍ਰਿੰਸ ਠਾਕੁਰ, ਤਰਲੋਕ ਸਿੰਘ, ਪ੍ਰਿੰਸ ਸ਼ਰਮਾ ਹਾਜੀਪੁਰ, ਡਾ. ਮਨੀ ਖੁੰਡਾਂ, ਸੁਰਿੰਦਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਆਦਿ ਹਾਜ਼ਰ ਸਨ।