- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ਼ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਕਾਂਗਰਸੀ : ਸੁਮਿਤ ਡਡਵਾਲ, ਸਚਿਨ ਸਮਿਆਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਇਨਸਾਫ਼ ਰੈਲੀ ਨੂੰ ਲੈ ਕੇ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਰੈਲੀ ਨੂੰ ਸਫ਼ਲ ਬਣਾਉਣ ਲਈ ਮੁਕੇਰੀਆਂ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸੰਗਰੂਰ ਪੁੱਜਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ ਅਤੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸਚਿਨ ਸਮਿਆਲ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਦੇ ਮੱਦੇਨਜ਼ਰ ਕਾਂਗਰਸ ਲਈ ਅਹਿਮ ਸਾਬਤ ਹੋਵੇਗੀ।