2027 ਦੀਆਂ ਚੋਣਾਂ ਲਈ ਮੁਕੇਰੀਆਂ ਕਾਂਗਰਸ ਨੇ ਇਕਜੁੱਟਤਾ ਦਾ ਦਿੱਤਾ ਸੁਨੇਹਾ 2027 ਦੀਆਂ ਚੋਣਾਂ ਲਈ ਮੁਕੇਰੀਆਂ ਕਾਂਗਰਸ ਨੇ ਇਕਜੁੱਟਤਾ ਦਾ ਦਿੱਤਾ ਸੁਨੇਹਾ
Publish Date: Tue, 24 Nov 2026 05:04 PM (IST)
Updated Date: Tue, 24 Nov 2026 05:07 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਮੁਕੇਰੀਆਂ ਹਲਕੇ ਵਿੱਚ ਕਾਂਗਰਸ ਪਾਰਟੀ ਵੱਲੋਂ ਇਕਜੁੱਟਤਾ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸਪੱਸ਼ਟ ਕੀਤਾ ਹੈ ਕਿ ਮੁਕੇਰੀਆਂ ਹਲਕੇ ਵਿੱਚ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਾਈਕਮਾਨ ਵੱਲੋਂ ਲਏ ਜਾਣ ਵਾਲੇ ਹਰ ਫ਼ੈਸਲੇ ਨੂੰ ਸਾਰੇ ਆਗੂ ਅਤੇ ਵਰਕਰ ਸਵੀਕਾਰ ਕਰਨਗੇ। ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਸਾਬਕਾ ਪ੍ਰਧਾਨ ਨਗਰ ਕੌਂਸਲ ਮੁਕੇਰੀਆਂ ਮੰਗਲੇਸ਼ ਕੁਮਾਰ ਜੱਜ, ਸਾਬਕਾ ਬਲਾਕ ਪ੍ਰਧਾਨ ਤਰਸੇਮ ਮਿਨਹਾਸ, ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ, ਸਾਬਕਾ ਸਰਪੰਚ ਅਸ਼ਵਨੀ ਕੁਮਾਰ, ਡਾ. ਵਿਜੇ ਸਿੰਘ ਮੁਸਾਹਿਬਪੁਰ ਨੇ ਇਕਜੁੱਟਤਾ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ 2027 ਲਈ ਪਾਰਟੀ ਹਾਈਕਮਾਨ ਜਿਸ ਵੀ ਆਗੂ ਉੱਤੇ ਵਿਸ਼ਵਾਸ ਪ੍ਰਗਟਾਉਂਦਿਆਂ ਉਸ ਨੂੰ ਮੁਕੇਰੀਆਂ ਹਲਕੇ ਤੋਂ ਉਮੀਦਵਾਰ ਐਲਾਨੇਗੀ, ਸਮੁੱਚੀ ਪਾਰਟੀ ਉਸ ਦੇ ਹੱਕ ਵਿੱਚ ਡਟ ਕੇ ਚੋਣ ਪ੍ਰਚਾਰ ਕਰੇਗੀ ਅਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਨਿੱਜੀ ਇੱਛਾਵਾਂ ਅਤੇ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪਾਰਟੀ ਦੀ ਜਿੱਤ ਨੂੰ ਪਹਿਲ ਦਿੱਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕੀਤਾ ਜਾਵੇਗਾ।