‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸ ਦੀ ਭਰਵੀਂ ਬੈਠਕ ਚਨੌਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸ ਦੀ ਭਰਵੀਂ ਮੀਟਿੰਗ
Publish Date: Wed, 25 Nov 2026 05:04 PM (IST)
Updated Date: Wed, 25 Nov 2026 05:07 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਨੇੜਲੇ ਪਿੰਡ ਚਨੌਰ ਵਿਖੇ ਕਾਂਗਰਸ ਪਾਰਟੀ ਵੱਲੋਂ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਾਰਟੀ ਦੀ ਭਰਵੀਂ ਮੀਟਿੰਗ ਕਰਵਾਈ ਗਈ। ਇਸ ਮੌਕੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਪੱਧਰ ’ਤੇ ਕਾਂਗਰਸ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਤੰਤਰਿਕ ਕਦਰਾਂ-ਕੀਮਤਾਂ, ਦੇਸ਼ ਦੀ ਏਕਤਾ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ-ਭਾਜਪਾ ਗਠਜੋੜ ਨੂੰ ਸਿਆਸੀ ਮੌਕਾਪ੍ਰਸਤੀ ਦੀ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿੱਚ ਤਿੰਨ ਵਾਰ ਰਹੀ ਗਠਜੋੜ ਸਰਕਾਰ ਦੀਆਂ ਦੀਆਂ ਨੀਤੀਆਂ ਦੀ ਵੀ ਆਲੋਚਨਾ ਕੀਤੀ। ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਗਰਮੀਆਂ ਤੇਜ਼ ਕਰਨ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਨੰਬਰਦਾਰ ਦਵਿੰਦਰ ਸਿੰਘ ਸਾਬਾ, ਐੱਸਡੀਓ ਕੁਲਜੀਤ ਸਿੰਘ, ਸਾਬਕਾ ਸੰਮਤੀ ਮੈਂਬਰ ਮਲਕੀਤ ਸਿੰਘ, ਰਘੁਵੀਰ ਸਿੰਘ, ਮੇਜਰ ਸਿੰਘ ਨੰਬਰਦਾਰ, ਕਮਲਜੀਤ ਸਿੰਘ, ਲਖਬੀਰ ਸਿੰਘ ਲੱਖੀ, ਸਾਬਕਾ ਸਰਪੰਚ ਜੁਝਾਰ ਸਿੰਘ, ਚੰਨਣ ਸਿੰਘ, ਗੁਰਜੀਤ ਸਿੰਘ, ਸਤਨਾਮ ਸਿੰਘ, ਮਾਸਟਰ ਹਰਭਜਨ ਸਿੰਘ, ਉਜਾਗਰ ਸਿੰਘ, ਰਮੇਸ਼ ਕੁਮਾਰ, ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।