ਕਾਂਗਰਸ ਇੱਕਜੁੱਟਤਾ ਤੇ ਦ੍ਰਿੜਤਾ ਨਾਲ ਜਿੱਤੇਗੀ ਚੋਣ : ਪੁਰਖੋਵਾਲ ਕਾਂਗਰਸ ਇੱਕਜੁੱਟਤਾ ਅਤੇ ਦ੍ਰਿੜਤਾ ਨਾਲ ਜਿੱਤੇਗੀ ਹਲਕੇ ਦੀ ਚੋਣ : ਪੁਰਖੋਵਾਲ
Publish Date: Tue, 17 Nov 2026 02:51 PM (IST)
Updated Date: Tue, 17 Nov 2026 02:54 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਚ ਕਾਂਗਰਸ ਪਾਰਟੀ ਪੂਰੀ ਇੱਕਜੁੱਟਤਾ ਅਤੇ ਦ੍ਰਿੜਤਾ ਨਾਲ ਚੋਣ ਮੈਦਾਨ ਚ ਉਤਰੇਗੀ ਅਤੇ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਲੋਕਾਂ ਦਾ ਕਾਂਗਰਸ ਪਾਰਟੀ ਨਾਲ ਪੁਰਾਣਾ ਅਤੇ ਮਜ਼ਬੂਤ ਰਿਸ਼ਤਾ ਰਿਹਾ ਹੈ। ਪਾਰਟੀ ਦੇ ਸਾਰੇ ਵਰਕਰ, ਆਗੂ ਅਤੇ ਸਮਰਥਕ ਇੱਕ ਮੰਚ ਤੇ ਇਕੱਠੇ ਹੋ ਕੇ ਹਲਕੇ ਦੇ ਵਿਕਾਸ ਨੂੰ ਹੀ ਆਪਣਾ ਮੁੱਖ ਮੁੱਦਾ ਬਣਾ ਕੇ ਲੋਕਾਂ ਵਿੱਚ ਜਾਣਗੇ।ਉਨ੍ਹਾਂ ਕਿਹਾ ਕਿ ਹਲਕੇ ਚ ਬਾਈਪਾਸ ,ਨਸ਼ਾ,ਸੜਕਾਂ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਦੇ ਰੁਜ਼ਗਾਰ ਵਰਗੇ ਮੁੱਦੇ ਅੱਜ ਵੀ ਲੋਕਾਂ ਲਈ ਸਭ ਤੋਂ ਅਹਿਮ ਹਨ। ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨਾਂ ਕਿਹਾ ਕਿ 2027 ਵਿੱਚ ਜਦੋਂ ਕਾਂਗਰਸ ਦੀ ਸਰਕਾਰ ਬਣ ਗਈ ਤਾਂ ਪਿੰਡਾਂ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ ਅਤੇ ਤਕਨੀਕੀ ਸਿੱਖਿਆ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ| ਪੁਰਖੋਵਾਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕ ਟੀਮ ਵਜੋਂ ਕੰਮ ਕਰਨ। ਉਨ੍ਹਾਂ ਕਿਹਾ ਕਿ ਜਿੱਤ ਤਾਂ ਹੀ ਯਕੀਨੀ ਹੋਵੇਗੀ ਜਦੋਂ ਹਰ ਵਰਕਰ ਘਰ-ਘਰ ਜਾ ਕੇ ਪਾਰਟੀ ਦਾ ਸੰਦੇਸ਼ ਪਹੁੰਚਾਏਗਾ।