v> ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਵੀ ਉਨ੍ਹਾਂ ਦੇ ਸੰਪਰਕ ’ਚ ਰਹੇ ਉਹ ਵੀ ਆਪਣਾ ਟੈਸਟ ਕਰਵਾ ਲੈਣ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਲਕਾ ਬੁਖ਼ਾਰ ਤੇ ਗਲਾ ਖ਼ਰਾਬ ਸੀ ਜਿਸ ਤੋਂ ਬਾਅਦ ਆਪਣਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਉਨ੍ਹਾਂ ਨੇ ਮੋਹਾਲੀ ਸਥਿਤ ਨਿਵਾਸ ’ਤੇ ਖੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਉਹ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਚੁੱਕੇ ਹਨ।

Posted By: Susheel Khanna