ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ

ਗੁਰਦੁਆਰਾ ਰਵਿਦਾਸ ਜੀ ਘਾਟੀ ਵਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਸਹਿਯੋਗ ਨਾਲ 5ਵਾਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 145 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ। ਇਸ ਮੌਕੇ ਗੁਰਦੁਆਰਾ ਰਵਿਦਾਸ ਜੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਦੀ ਟੀਕਾਕਰਨ ਟੀਮ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਮਨ ਕੁਮਾਰ ਦਾ ਧੰਨਵਾਦ ਕਰਦਿਆਂ ਸਿਰੋਪਾ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਡਾਕਟਰ ਰਮਨ ਕੁਮਾਰ ਨੇ ਕਮੇਟੀ ਦਾ ਧੰਨਵਾਦ ਕਰਦਿਆਂ ਕੋਰੋਨਾ ਮਹਾਂਮਾਰੀ ਤੋਂ ਨਜਿੱਠਣ ਲਈ ਉਨਾਂ੍ਹ ਦੇ ਸਹਿਯੋਗ ਦੀ ਪ੍ਰਸੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਉਨਾਂ੍ਹ ਨੂੰ ਸਹਿਯੋਗ ਦੇਣ ਲਈ ਹਾਮੀ ਭਰੀ। ਇਸ ਮੌਕੇ ਗੁਰਦੁਆਰਾ ਸ਼੍ਰੀ ਰਵਿਦਾਸ ਜੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਰਾਜੇਸ਼ ਪਰਤੀ, ਪੂਜਾ ਦੇਵੀ, ਮਨਜੀਤ ਕੌਰ ਅਤੇ ਫਾਰਮੇਸੀ ਸਟੂਡੈਂਟਸ ਹਾਜ਼ਰ ਸਨ।