ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਸੋਮਵਾਰ ਨੂੰ ਕੋਰੋਨਾ ਮਹਾਂਮਾਰੀ ਦੇ 34 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਟੇਕ ਰਾਜ ਭਾਟੀਆ ਨੇ ਦੱਸਿਆ ਕਿ ਡਾਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਤੇ ਗੜ੍ਹਸ਼ੰਕਰ ਸ਼ਹਿਰ ਦੇ 34 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਫਲੂ ਨਾਲ ਪੀੜਤ ਸਨ ਅਤੇ ਇਨ੍ਹਾਂ ਵਿਚੋਂ ਕੋਰੋਨਾ ਦੇ ਲੱਛਣ ਪਾਏ ਗਏ ਸਨ, ਜਿਸ ਕਾਰਨ ਇਨ੍ਹਾਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ 'ਚ ਗੜ੍ਹਸ਼ੰਕਰ ਸ਼ਹਿਰ, ਪਿੰਡ ਹਾਜੀਪੁਰ, ਭੱਜਲਾਂ, ਡੱਲੇਵਾਲ, ਕੁੱਕੜਮਜਾਰਾ, ਪਾਹਲੇਵਾਲ, ਕੁੱਕੜਾਂ, ਖਾਨਪੁਰ ਆਦਿ ਨਾਲ ਸਬੰਧਿਤ ਵਿਅਕਤੀ ਸ਼ਾਮਲ ਹਨ।