ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਸਰਕਾਰੀ ਹਸਪਤਾਲ ਗੜ੍ਹਸ਼ੰਕਰ 'ਚ ਬੁੱਧਵਾਰ ਨੂੰ ਕੋਰੋਨਾ ਮਹਾਂਮਾਰੀ ਦੇ 73 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਟੇਕ ਰਾਜ ਭਾਟੀਆ ਨੇ ਦੱਸਿਆ ਕਿ ਸਬ ਡਵੀਜ਼ਨ ਗੜ੍ਹਸ਼ੰਕਰ ਅਧੀਨ ਪੈਂਦੇ ਮਾਹਿਲਪੁਰ ਤੇ ਪਾਲਦੀ ਸਮੇਤ ਵੱਖ-ਵੱਖ ਪਿੰਡਾਂ ਦੇ 47 ਆਂਗਨਵਾੜੀ ਵਰਕਰਾਂ ਸਮੇਤ 73 ਵਿਅਕਤੀਆਂ ਦੇ ਸੈਂਪਲ ਲਏ ਗਏ। ਡਾਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਲਏ ਗਏ ਸੈਂਪਲਾਂ 'ਚੋਂ 22 ਵਿਅਕਤੀ ਪੰਜਾਬ ਦੇ ਬਾਹਰਲੇ ਸੂਬਿਆਂ ਤੋਂ ਆਏ ਹਨ ਅਤੇ 4 ਵਿਅਕਤੀ ਫ਼ਲੂ ਤੋਂ ਪੀੜਤ ਹਨ।