ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਸਰਕਾਰੀ ਹਸਪਤਾਲ ਗੜ੍ਹਸ਼ੰਕਰ ਦੇ ਸੀਨੀਅਰ ਮੈਡੀਕਲ ਅਫਸਰ ਟੇਕ ਰਾਜ ਭਾਟੀਆ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਕੋਰੋਨਾ ਦੇ 63 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ 'ਚ 38 ਵਿਅਕਤੀ ਲੱਛਣਾਂ ਵਾਲੇ, 11 ਗਰਭਵਤੀ ਅੌਰਤਾਂ, 5 ਆਂਗਨਵਾੜੀ ਵਰਕਰ, ਇਕ ਕੈਦੀ ਤੇ 8 ਸਥਾਨਕ ਯਾਤਰੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸੈਂਪਲ ਸਿਹਤ ਵਿਭਾਗ ਦੀ ਟੀਮ ਵੱਲੋਂ ਡਾ. ਬਲਵਿੰਦਰ ਸਿੰਘ ਦੀ ਅਗਵਾਈ 'ਚ ਲਏ ਗਏ।