ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਮੰਗਲਵਾਰ ਨੂੰ ਕੋਰੋਨਾ ਦੇ 43 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਡਾ. ਟੇਕ ਰਾਜ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ 'ਚ 24 ਵਿਅਕਤੀ ਲੱਛਣਾਂ ਵਾਲੇ, 9 ਗਰਭਵਤੀ ਅੌਰਤਾਂ, 9 ਲੋਕਲ ਯਾਤਰੀ ਅਤੇ 1 ਕੈਦੀ ਸ਼ਾਮਿਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਗੜ੍ਹਸ਼ੰਕਰ ਟੇਕ ਰਾਜ ਭਾਟੀਆ ਨੇ ਦੱਸਿਆ ਕਿ ਡਾ. ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਇਹ ਸੈਂਪਲ ਲਏ ਗਏ।