ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਬੁੱਧਵਾਰ ਨੂੰ ਕੋਰੋਨਾ ਦੇ 74 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਡਾ. ਟੇਕ ਰਾਜ ਭਾਟੀਆ ਨੇ ਦੱਸਿਆ ਕਿ ਸੈਂਪਲ ਡਾ. ਸੀਮਾ ਤੇ ਡਾ. ਤਪਰਣਾ ਸ਼ਰਮਾ ਦੀ ਅਗਵਾਈ ਵਾਲੀ ਟੀਮ ਵੱਲੋਂ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਪਹੁੰਚ ਕੇ ਆਪਣਾ ਟੈਸਟ ਕਰਵਾਉਣ।