ਵਿਦੇਸ਼ ਭੇਜਣ ਦੇ ਨਾਂ ’ਤੇ ਚਾਰ ਲੱਖ ਦੀ ਠੱਗੀ, ਇਕ ਖ਼ਿਲਾਫ਼ ਪਰਚਾ
ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਚਾਰ ਲੱਖ ਦੀ ਧੋਖਾਧੜੀ, ਇਕ ਖ਼ਿਲਾਫ਼ ਮਾਮਲਾ ਦਰਜ
Publish Date: Mon, 23 Feb 2026 04:16 PM (IST)
Updated Date: Tue, 24 Feb 2026 04:01 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਦੇਸ਼ ਭੇਜਣ ਦੇ ਨਾਂ ਤੇ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਵਾਲੇ ਏਜੰਟਾਂ ਖ਼ਿਲਾਫ਼ ਕਾਰਵਾਈ ਕਰਦਿਆਂ, ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਦੇ ਦੋਸ਼ ਹੇਠ ਭਾਰਤੀ ਨਿਆਏ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ, ਮੁਲਜ਼ਮ ਦੀ ਪਛਾਣ ਬੁੱਧ ਰਾਮ ਉਰਫ ਰਾਜਵੀਰ ਪੁੱਤਰ ਸਿੱਬੂ ਰਾਮ, ਵਾਸੀ ਖੋਥੜਾ (ਸ਼ਹੀਦ ਭਗਤ ਸਿੰਘ ਨਗਰ) ਵਜੋਂ ਹੋਈ ਹੈ। ਪੁਲਿਸ ਮੁਤਾਬਕ ਬੁੱਧ ਰਾਮ ਨੇ ਕੁਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰਾਜਪੁਰ ਭਾਈਆਂ, ਹਨੀਫ ਪੁੱਤਰ ਮੁਰੀਦ ਮੁਹੰਮਦ ਵਾਸੀ ਪਿੰਡ ਬਿਲਾਸਪੁਰ, ਸਰਬਜੀਤ ਸਿੰਘ ਪੁੱਤਰ ਕੁੰਦਨ ਲਾਲ ਵਾਸੀ ਪਿੰਡ ਹਰਖੋਵਾਲ ਅਤੇ ਜਸਵਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਚਨਕੋਈ ਤੋਂ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਹਰੇਕ ਕੋਲੋਂ 1-1 ਲੱਖ ਰੁਪਏ (ਕੁੱਲ 4 ਲੱਖ ਰੁਪਏ) ਦੀ ਕਥਿਤ ਤੌਰ ਤੇ ਠੱਗੀ ਮਾਰੀ ਹੈ। ਐਸ.ਐਸ.ਪੀ. ਹੁਸ਼ਿਆਰਪੁਰ ਦੇ ਨਿਰਦੇਸ਼ਾਂ ਤੇ ਇਸ ਮਾਮਲੇ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਬੁੱਧ ਰਾਮ ਉਰਫ ਰਾਜਵੀਰ ਵਿਰੁੱਧ ਲੱਗੇ ਦੋਸ਼ ਪਹਿਲੀ ਨਜ਼ਰ ਵਿੱਚ ਸਹੀ ਪਾਏ ਜਾਣ ਉਪਰੰਤ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।