ਨਾਜਾਇਜ਼ ਸ਼ਰਾਬ ਸਮੇਤ ਕਾਬੂ
ਗੁਰਦਾਸਪੁਰ ਦਾ ਨੌਜਵਾਨ ਦਸੂਹਾ ਵਿੱਚ ਨਜਾਇਜ਼ ਸ਼ਰਾਬ ਸਮੇਤ ਕਾਬੂ
Publish Date: Mon, 23 Feb 2026 04:17 PM (IST)
Updated Date: Tue, 24 Feb 2026 04:01 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਦਸੂਹਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਆਬਕਾਰੀ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ, ਏਐਸਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਪਿੰਡ ਟੇਰਕਿਆਣਾ-ਸਤਾਬਕੋਟ ਰੋਡ ’ਤੇ ਗਸ਼ਤ ਕਰ ਰਹੀ ਸੀ। ਜਦ ਪੁਲਿਸ ਪਾਰਟੀ ਪਿੰਡ ਟੇਰਕਿਆਣਾ ਵਿੱਚ ਸ਼ਰਾਬ ਦੇ ਠੇਕੇ ਤੋਂ ਅੱਗੇ ਪੁੱਲੀ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪਲਾਸਟਿਕ ਦਾ ਬੋਰਾ ਮੋਢੇ ’ਤੇ ਚੁੱਕ ਕੇ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖਦੇ ਹੀ ਉਹ ਵਿਅਕਤੀ ਮੁੜ ਕੇ ਤੇਜ਼ ਕਦਮਾਂ ਨਾਲ ਤੁਰਨ ਲੱਗ ਪਿਆ, ਜਿਸ ’ਤੇ ਸ਼ੱਕ ਹੋਣ ਕਰਕੇ ਉਸ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਅਮਰੀਕ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਮੋਚਪੁਰ, ਜ਼ਿਲ੍ਹਾ ਗੁਰਦਾਸਪੁਰ ਦੱਸਿਆ। ਪੁਲਿਸ ਮੁਤਾਬਕ ਬੋਰੇ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ ਲਿਫਾਫਿਆਂ ਵਿੱਚ ਭਰੀ ਕਥਿਤ ਤੌਰ ’ਤੇ 9,750 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।