ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ
ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ
Publish Date: Mon, 05 Jan 2026 03:43 PM (IST)
Updated Date: Mon, 05 Jan 2026 03:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ’ਚ ਥਾਣਾ ਮੇਹਟੀਆਣਾ ਦੇ ਥਾਣੇਦਾਰ ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਪਿੰਡ ਖਨੌੜਾ ਦੇ ਨਜ਼ਦੀਕ ਦਰਖਤਾਂ ਦੇ ਓਹਲੇ ਬੈਠੇ ਜਸਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਬਡਲਾ ਨੂੰ ਨਸ਼ਾ ਕਰਦੇ ਮਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਦੇ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਬਜਵਾੜਾ ਦੀ ਸ਼ਮਸ਼ਾਨ ਘਾਟ ਦੇ ਅੰਦਰੋਂ ਕਮਲਜੀਤ ਪੁੱਤਰ ਗੋਪਾਲ ਚੰਦ ਵਾਸੀ ਬਜਵਾੜਾ ਕਲਾਂ ਨੂੰ ਨਸ਼ੇ ਦਾ ਸੇਵਨ ਕਰਦੇ ਮੌਕੇ ’ਤੇ ਕਾਬੂ ਕਰਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।