55 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਨੂੰ ਕੀਤਾ ਕਾਬੂ
55 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ
Publish Date: Wed, 07 Jan 2026 04:13 PM (IST)
Updated Date: Wed, 07 Jan 2026 04:15 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਓਮਕਾਰ ਸਿੰਘ ਦੀ ਅਗਵਾਈ ਚ ਪੁਲਿਸ ਨੇ ਇਕ ਨੌਜਵਾਨ ਨੂੰ 55 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਏਐਸਆਈ ਓਮਕਾਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਸੇਖੋਂ ਦੀਆਂ ਹਦਾਇਤਾਂ ’ਤੇ 5 ਜਨਵਰੀ ਨੂੰ ਉਹ ਪੁਲਿਸ ਪਾਰਟੀ ਸਮੇਤ ਐਸਐਚਓ ਗੜ੍ਹਸ਼ੰਕਰ ਗਗਨਦੀਪ ਸਿੰਘ ਸੇਖੋਂ ਦੀ ਨਿਗਰਾਨੀ ਹੇਠ ਝੁੱਗੀਆਂ ਤੋਂ ਹੈਬੋਵਾਲ ਤੱਕ ਗਸ਼ਤ ਕਰ ਰਹੇ ਸੀ। ਮਿਨੀ ਹਸਪਤਾਲ ਬੀਣੇਵਾਲ ਨੇੜੇ ਇਕ ਨੌਜਵਾਨ ਕਾਲੇ ਰੰਗ ਦਾ ਲਿਫਾਫਾ ਲੈ ਕੇ ਸ਼ੱਕੀ ਹਾਲਤ ਵਿਚ ਘੁੰਮ ਰਿਹਾ ਸੀ ਅਤੇ ਸਾਨੂੰ ਦੇਖ ਕੇ ਭੱਜਣ ਲੱਗਾ ਤਾਂ ਉਸ ਨੂੰ ਕਾਬੂ ਕਰ ਲਿਆ ਗਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 55 ਗੋਲੀਆਂ ਬਰਾਮਦ ਹੋਈਆਂ। ਉਕਤ ਨੌਜਵਾਨ ਦੀ ਪਛਾਣ ਰਜਿੰਦਰ ਕੁਮਾਰ ਪੁੱਤਰ ਜਸਵਿੰਦਰ ਸਿੰਘ ਵਾਸੀ ਟੱਬਾ ਵਜੋਂ ਹੋਈ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।