ਨਾਜਾਇਜ਼ ਮਾਈਨਿੰਗ ਵਾਲਿਆਂ ਖ਼ਿਲਾਫ਼ ਵਿਭਾਗ ਨੇ ਵਿੱਢੀ ਮੁਹਿੰਮ ਹਾਈ ਕੋਰਟ ਦੇ ਹੁਕਮਾਂ ਮਗਰੋਂ ਮਾਈਨਿੰਗ ਵਿਭਾਗ ਦੀ ਚੁਸਤੀ
Publish Date: Sat, 17 Oct 2026 05:17 PM (IST)
Updated Date: Sat, 17 Oct 2026 05:18 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਘੁਕਰੋਵਾਲ ਵਿੱਚ ਹੋ ਰਹੀ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਸਬੰਧਤ ਵਿਭਾਗ ਅਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੌਰਾਨ ਰੇਤਾ ਨਾਲ ਭਰੀ ਅੱਧੀ ਟਰਾਲੀ ਅਤੇ ਟਰੈਕਟਰ ਮੌਕੇ ’ਤੇ ਛੱਡ ਕੇ ਕਥਿਤ ਤੌਰ ’ਤੇ ਸਬੰਧਤ ਵਿਅਕਤੀ ਫਰਾਰ ਹੋ ਗਏ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਈਨਿੰਗ ਦੇ ਮਾਮਲਿਆਂ ਵਿੱਚ ਹੁਣ ਅਧਿਕਾਰੀਆਂ ਵੱਲੋਂ ਕਾਰਵਾਈ ਕੀਤੇ ਜਾਣ ਨੂੰ ਲੈ ਕੇ ਲੋਕਾਂ ਦੀਆਂ ਨਜ਼ਰਾਂ ਪ੍ਰਸ਼ਾਸਨ ’ਤੇ ਟਿਕੀਆਂ ਹੋਈਆਂ ਹਨ। ਇਸ ਘਟਨਾ ਨੇ ਇੱਕ ਵਾਰ ਫਿਰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ। ਜੇਕਰ ਕਿਸੇ ਖੇਤਰ ਵਿੱਚ ਨਿਯਮਾਂ ਦੀ ਉਲੰਘਣਾ ਹੋ ਰਹੀ ਸੀ ਤਾਂ ਇਸ ਦੀ ਰੋਕਥਾਮ ਲਈ ਕਾਰਵਾਈਆਂ ਕਿਉਂ ਨਹੀਂ ਕੀਤੀਆਂ ਗਈਆਂ। ਥਾਣਾ ਚੱਬੇਵਾਲ ਦੀ ਪੁਲਿਸ ਵੱਲੋਂ ਸਬੰਧਤ ਵਿਭਾਗ ਦੀ ਸ਼ਿਕਾਇਤ ਤੋਂ ਬਾਅਦ ਸਿਰਫ਼ ਅਣਪਛਾਤੇ ਵਿਅਕਤੀਆਂ ਵਿਰੁੱਧ ਹੀ ਮਾਮਲਾ ਦਰਜ ਕੀਤਾ ਹੈ। ਜਦਕਿ ਦਰਜ ਕੀਤੇ ਮਾਮਲਿਆਂ ’ਚ ਦਰਜ ਵਿਚ ਪੁਲਿਸ ਵੱਲੋਂ ਹਾਲੇ ਤੱਕ ਕਿਸੇ ਦੀ ਵੀ ਨਾਮਜਦਗੀ ਉਜਾਗਰ ਨਹੀਂ ਕੀਤੀ ਗਈ। ਇਸ ਸਬੰਧੀ ਹਰਜੀਤ ਸਿੰਘ ਨੇ ਕਿਹਾ ਕਿ ਰਾਤ ਦੇ ਸਮੇਂ ਕਥਿਤ ਦੋਸ਼ੀ ਫਰਾਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਵਾਹਨਾਂ ਦੇ ਨੰਬਰ ਤੋਂ ਪਹਿਚਾਣ ਕਰਕੇ ਬਾਅਦ ਵਿਚ ਮਾਮਲੇ ਵਿਚ ਨਾਮਜਦ ਕਰ ਦਿੱਤਾ ਜਾਵੇਗਾ।