ਸ਼ਰਾਰਤੀ ਅਨਸ਼ਰਾ ਨੇ ਆਪ ਆਗੂ ਦੇ ਛੱਪਰੇ ਨੂੰ ਅੱਗ ਲਾਈ ਸ਼ਰਾਰਤੀ ਅਨਸ਼ਰਾ ਨੇ ਆਪ ਆਗੂ ਦੇ ਛੱਪਰੇ ਨੂੰ ਅੱਗ ਲਾਈ
Publish Date: Fri, 20 Nov 2026 06:51 PM (IST)
Updated Date: Fri, 20 Nov 2026 06:52 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ: ਸਬ-ਤਹਿਸੀਲ ਮਾਹਿਲਪੁਰ ਦੇ ਸਾਹਮਣੇ ਸਥਿਤ ਚਾਹ ਦੀ ਦੁਕਾਨ ਦੇ ਛੱਪਰ ਨੂੰ ਬੀਤੀ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਛੱਪਰਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਛੱਪਰੇ ਦੇ ਉੱਪਰੋਂ ਲੰਘ ਰਹੀ ਬਿਜਲੀ ਦੀ ਕੇਬਲ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਆਗੂ ਅਮਰਦੀਪ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਵਾਰਡ ਨੰਬਰ 12, ਬੀਡੀਪੀਓ ਕਲੋਨੀ ਨੇ ਦੱਸਿਆ ਕਿ ਉਹ ਸਬ-ਤਹਿਸੀਲ ਮਾਹਿਲਪੁਰ ਦੇ ਸਾਹਮਣੇ ਚਾਹ ਦੀ ਦੁਕਾਨ ਚਲਾਉਂਦੀ ਹੈ। ਉਸ ਨੇ ਦੱਸਿਆ ਕਿ 19 ਨਵੰਬਰ ਦੀ ਸ਼ਾਮ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ਖ਼ਤਮ ਕਰਕੇ ਘਰ ਚਲੀ ਗਈ ਸੀ। ਜਦੋਂ ਅਗਲੀ ਸਵੇਰ ਦੁਕਾਨ ’ਤੇ ਪਹੁੰਚੀ ਤਾਂ ਛੱਪਰਾ ਅੱਗ ਨਾਲ ਪੂਰੀ ਤਰ੍ਹਾਂ ਸੜਿਆ ਹੋਇਆ ਸੀ। ਅਮਰਦੀਪ ਕੌਰ ਨੇ ਦੱਸਿਆ ਕਿ ਵਾਰਡ ਨੰਬਰ 12 ਦੇ ਕੁਝ ਵਿਅਕਤੀਆਂ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ। ਉਸ ਨੂੰ ਸ਼ੱਕ ਹੈ ਕਿ ਉਨ੍ਹਾਂ ਵਿਅਕਤੀਆਂ ਵੱਲੋਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ। ਹਾਲਾਂਕਿ ਅੱਗ ਲਗਾਉਣ ਦੇ ਕਾਰਨਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ।