ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਗੜ੍ਹਸ਼ੰਕਰ ਪੁਲਿਸ ਵੱਲੋਂ 20 ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਨੂੰ ਗਿ੍ਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਏਐੱਸਆਈ ਸਤਨਾਮ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਰੁੜਕੀ ਖਾਸ ਨਹਿਰ ਦੇ ਪੁਲ਼ 'ਤੇ ਨਾਕਾ ਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਕ ਨੌਜਵਾਨ ਨੂੰ ਪੁੱਛਗਿੱਛ ਲਈ ਰੋਕਿਆ ਗਿਆ। ਮੌਕੇ ਤੇ ਪਹੁੰਚੇ ਤਫਤੀਸ਼ੀ ਅਫ਼ਸਰ ਐੱਸਆਈ ਰਕੇਸ਼ ਕੁਮਾਰ ਨੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 10 ਟੀਕੇ ਬੁਪਰੋਨਾਰਫਿਨ ਮਿਲੀ ਅਤੇ 10 ਟੀਕੇ ਏਵਿਲ ਹਰੇਕ 10 ਮਿਲੀ ਬਰਾਮਦ ਕੀਤੇ। ਕਾਬੂ ਕੀਤੇ ਗਏ ਨੌਜਵਾਨ ਹਰਪ੍ਰਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਰੁੜਕੀ ਖਾਸ ਥਾਣਾ ਗੜ੍ਹਸ਼ੰਕਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।