ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਥਾਣਾ ਹਾਜੀਪੁਰ ਦੀ ਪੁਲਿਸ ਨੇ 105 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਬਿੰਦਰ ਪੁੱਤਰ ਗਿਆਨ ਚੰਦ ਵਾਸੀ ਹਾਜੀਪੁਰ ਵਜੋਂ ਹੋਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਏਐੱਸਆਈ ਦਿਲਦਾਰ ਸਿੰਘ ਪੁਲਿਸ ਪਾਰਟੀ ਨਾਲ ਬੱਸ ਅੱਡਾ ਹਾਜੀਪੁਰ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੁਲਜ਼ਮ ਸੁਖਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।