9 ਬੋਤਲਾਂ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
9 ਬੋਤਲਾਂ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
Publish Date: Thu, 08 Jan 2026 03:36 PM (IST)
Updated Date: Fri, 09 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਸਿਟੀ ਦੀ ਪੁਲਿਸ ਨੇ 9 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ਼ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਨਿੱਜੀ ਸੂਚਨਾ ਮਿਲੀ ਸੀ ਕਿ ਰੋਹਿਤ ਸਾਈ ਉਰਫ ਰੂਬੀ ਸਾਈ ਪੁੱਤਰ ਬਿੱਟੂ ਵਾਸੀ ਮੁਹੱਲਾ ਬਾਲਮਿਕ ਘੰਟਾ ਘਰ ਕਾਰ ਪਾਰਕਿੰਗ ਦੀ ਬੈਕ ਸਾਈਡ ਲੇਬਰ ਸ਼ੈੱਡ ਵਿਖੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜਦ ਪੁਲਿਸ ਉੱਥੇ ਪੁੱਜੀ ਤਾਂ ਰੋਹਿਤ ਨੂੰ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ ਅਤੇ ਮਾਮਲਾ ਦਰਜ਼ ਕਰ ਲਿਆ।