ਭਾਰੀ ਮਾਤਰਾ ’ਚ ਨਜਾਇਜ਼ ਸ਼ਰਾਬ ਸਣੇ ਇਕ ਕਾਬੂ
ਮੁਕੇਰੀਆਂ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਸਣੇ ਇੱਕ ਕਾਬੂ
Publish Date: Wed, 18 Feb 2026 03:42 PM (IST)
Updated Date: Thu, 19 Feb 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ਖੇਤਰ ’ਚ ਪੁਲਿਸ ਨੇ ਨਜਾਇਜ਼ ਸ਼ਰਾਬ ਖ਼ਿਲਾਫ਼ ਕਾਰਵਾਈ ਕਰਦੇ ਹੋਏ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਥਾਣਾ ਮੁਕੇਰੀਆਂ ਦੀ ਟੀਮ ਏਐਸਆਈ ਰਾਮ ਸਿੰਘ ਦੀ ਅਗਵਾਈ ਹੇਠ ਗਸ਼ਤ ’ਤੇ ਸੀ। ਇਸ ਦੌਰਾਨ ਭੰਗਾਲਾ ਸਾਈਡ ਤੋਂ ਮੁਕੇਰੀਆਂ ਵੱਲ ਆਉਂਦੇ ਸਮੇਂ ਜਦੋਂ ਪੁਲਿਸ ਪਾਰਟੀ ਘਸੀਟਪੁਰ ਮੌੜ ਕੋਲ ਪੁੱਜੀ ਤਾਂ ਇੱਕ ਨੌਜਵਾਨ ਪਲਾਸਟਿਕ ਕੈਨ ਉੱਤੇ ਬੈਠਾ ਦਿਖਾਈ ਦਿੱਤਾ। ਪੁਲਿਸ ਮੁਤਾਬਕ, ਨੌਜਵਾਨ ਨੂੰ ਰੋਕ ਕੇ ਨਾਮ-ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਰਾਮ ਪੁੱਤਰ ਨਿਹਾਲ ਚੰਦ, ਵਾਸੀ ਹੁਸ਼ਿਆਰਪੁਰ ਦੱਸਿਆ। ਪੁਲਿਸ ਨੇ ਕਿਹਾ ਕਿ ਕੈਨ ਦਾ ਢੱਕਣ ਖੋਲ ਕੇ ਚੈਕ ਕਰਨ ’ਤੇ ਉਸ ਵਿੱਚੋਂ ਕਥਿਤ ਤੌਰ ’ਤੇ 26250 ਮਿ.ਲੀ. ਨਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ ਤੇ ਨਜਾਇਜ਼ ਸ਼ਰਾਬ ਦੇ ਸਰੋਤ ਬਾਰੇ ਪਤਾ ਲਗਾਇਆ ਜਾ ਰਿਹਾ ਹੈ।