ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਸਿਟੀ ਦੀ ਪੁਲਿਸ ਨੇ ਇਕ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅਕਾਸ਼ਦੀਪ ਪੁੱਤਰ ਅਮਰ ਕੁਮਾਰ ਵਾਸੀ ਮਕਾਨ ਨੰਬਰ 191 ਮੁਹੱਲਾ ਰਾਈਆ ਖਾਨਪੁਰੀ ਗੇਟ ਥਾਣਾ ਸਿਟੀ ਹੁਸ਼ਿਆਰਪੁਰ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਐੱਸਆਈ ਦਿਲਬਾਗ ਸਿੰਘ ਐਂਟੀ ਨਾਰਕੋਟਿਕ ਸੈਲ ਹੁਸ਼ਿਆਰਪੁਰ ਪੁਲਿਸ ਪਾਰਟੀ ਸਮੇਤ ਇਲਾਕ 'ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ੱਕ ਦੇ ਅਧਾਰ 'ਤੇ ਗੁੜ ਮੰਡੀ ਚੌਕ ਨੇੜੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਇਕ ਗ੍ਰਾਮ ਹੈਰੋਇਨ ਬਰਾਮਦ ਹੋਇਆ। ਪੁਲਿਸ ਨੇ ਹੈਰੋਇਨ ਆਪਣੇ ਕਬਜ਼ੇ 'ਚ ਲੈ ਕੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।