ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਸਿਟੀ ਦੀ ਪੁਲਿਸ ਨੇ 20 ਗ੍ਰਾਮ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜਿਸ 'ਚ ਇਕ ਵਿਅਕਤੀ ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ ਦੂਸਰਾ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਹੈ। ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਮੁਹੱਲਾ ਪੰਜਪਿਪਲੀ ਚੌਕ ਬਹਾਦਰਪੁਰ ਥਾਣਾ ਸਿਟੀ ਹੁਸ਼ਿਆਰਪੁਰ ਦੇ ਰੂਪ 'ਚ ਹੋਈ ਹੈ। ਵਿਨੋਦ ਕੁਮਾਰ ਲੱਕੀ ਪੁੱਤਰ ਰਾਮ ਲੁਭਾਇਆ ਵਾਸੀ ਮੁਹੱਲਾ ਸੁਖੀਆਬਾਦ ਥਾਣਾ ਸਦਰ ਹੁਸ਼ਿਆਰਪੁਰ ਜੋ ਫਰਾਰ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਏਐੱਸਆਈ ਗੁਰਮੀਤ ਸਿੰਘ ਸੀਆਈਏ ਸਟਾਫ ਹੁਸ਼ਿਆਰਪੁਰ ਪੁਲਿਸ ਪਾਰਟੀ ਸਮੇਤ ਧੋਬੀ ਘਾਟ ਚੌਕ ਵਾਲੇ ਪਾਸੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਉਕਤ ਦੋ ਵਿਅਕਤੀ ਆਏ ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਣ ਲੱਗੇ ਤਾਂ ਉਹ ਮੋਟਰਸਾਈਕਲ ਸਮੇਤ ਦੋਵੇ ਡਿੱਗ ਗਏ। ਉਨ੍ਹਾਂ ਆਪਣੀਆਂ ਜੇਬਾਂ 'ਚ ਪਏ ਮੋਮੀ ਲਿਫ਼ਾਫੇ ਸੁੱਟ ਦਿੱਤੇ ਤੇ ਇਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਪੁਲਿਸ ਨੇ ਮਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਵੱਲੋਂ ਸੁੱਟੇ ਗਏ ਲਿਫ਼ਾਫਿਆਂ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ 'ਚੋਂ 10/10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਕੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।