ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਤਲਵਾੜਾ ਦੀ ਪੁਲਿਸ ਨੇ ਦਾਜ ਲਈ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਅਮਨਦੀਪ ਕੌਰ ਪੁੱਤਰੀ ਕ੍ਰਿਪਾਲ ਸਿੰਘ ਵਾਸੀ ਪਿੰਡ ਹਲੇੜ ਨੇ ਦੱਸਿਆ ਕਿ ਉਸ ਦਾ ਪਤੀ ਹਰਜਸਪਾਲ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਸਰਾਏਨਾਗਾ ਜ਼ਿਲ੍ਹਾ ਮੁਕਤਸਰ ਹਾਲ ਵਾਸੀ ਕੁਆਟਰ ਨੰਬਰ ਡੀ-3 ਕਨਾਲ ਕਾਲੋਨੀ ਫਰੀਦਕੋਟ ਦਾਜ ਲਿਆਉਣ ਲਈ ਉਸ ਦੀ ਕੁੱਟਮਾਰ ਕਰਦਾ ਹੈ ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ। ਪੁਲਿਸ ਜਾਂਚ ਪੜਤਾਲ ਕਰਨ ਤੋਂ ਬਾਅਦ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ