ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਗੜ੍ਹਸ਼ੰਕਰ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਦਾ ਏਟੀਐੱਮ ਤੋੜ ਕੇ ਚੋਰੀ ਕਰਨ ਦੀ ਕੋਸਿਸ਼ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਖਿਲੇਸ਼ ਸਿੰਘ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਨੇੜੇ ਬੱਸ ਸਟੈਂਡ ਗੜ੍ਹਸ਼ੰਕਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਬੀਤੀ 9 ਨਵੰਬਰ ਦੀ ਰਾਤ ਨੂੰ ਬੈਂਕ ਦੇ ਬਾਹਰ ਲੱਗੇ ਏਟੀਐੱਮ ਨੂੰ ਅਣਪਛਾਤੇ ਵਿਅਕਤੀਆਂ ਨੇ ਚੋਰੀ ਕਰਨ ਦੀ ਨੀਅਤ ਨਾਲ ਪੁੱਟਣ ਦੀ ਕੋਸ਼ਿਸ ਕੀਤੀ ਹੈ ਪਰ ਕੋਈ ਵੀ ਪੈਸਿਆਂ ਦਾ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਨੇੜੇ ਤੇੜੇ ਦੇ ਸੀਸੀਟੀਵੀ ਫੁਟੇਜ ਵੀ ਖੰਘਾਲੇ ਜਾ ਰਹੇ ਹਨ।