ਖ਼ਾਲਸਾ ਕਾਲਜ ਗੜ੍ਹਦੀਵਾਲਾ ’ਚ ਤੀਆਂ ਦਾ ਤਿਉਹਾਰ ਮਨਾਇਆ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Publish Date: Wed, 12 Aug 2026 05:05 PM (IST)
Updated Date: Wed, 12 Aug 2026 05:08 PM (IST)
ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ, ਸੁਖਮਿੰਦਰ ਸਿੰਘ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੱਭਿਆਚਾਰਕ ਕਮੇਟੀ, ਹੈਪੀਨੈੱਸ ਕਮੇਟੀ, ਵੂਮੈੱਨ ਇੰਪਾਵਰਮੈਂਟ ਸੈੱਲ, ਨੰਨ੍ਹੀ ਛਾਂ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ (ਧੀਆਂ ਦਾ ਤਿਉਹਾਰ) ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਰਸਮਾਂ ਨਾਲ ਹੋਈ। ਰੰਗ-ਬਰੰਗੀਆਂ ਰਵਾਇਤੀ ਪੁਸ਼ਾਕਾਂ ਵਿੱਚ ਸਜੀਆਂ ਵਿਦਿਆਰਥਣਾਂ ਨੇ ਤੀਜ ਦੇ ਗੀਤ ਗਾਏ ਤੇ ਬੋਲੀਆਂ ਪਾਈਆਂ। ਇਸ ਮੌਕੇ ਜਿੱਥੇ ਵਿਦਿਆਰਥਣਾਂ ਦੁਆਰਾ ਲੋਕ ਗੀਤ, ਗਿੱਧਾ ਤੇ ਡਾਂਸ ਦੀ ਪੇਸ਼ਕਾਰੀ ਕੀਤੀ ਗਈ, ਉੱਥੇ ਵਿਦਿਆਰਥਣਾਂ ਨੇ ਮਹਿੰਦੀ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਮਿਸ ਤੀਜ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਚੁਣਿਆ ਗਿਆ। ਮਹਿੰਦੀ ਮੁਕਾਬਲੇ ਵਿੱਚ ਮਨਪ੍ਰੀਤ ਕੌਰ ਜੇਤੂ ਰਹੀ। ਇਸ ਮੌਕੇ ਨੇ ਮੈਡਮ ਚਰਨ ਕਮਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਮੈਡਮ ਸ੍ਰਿਸ਼ਟਾ ਸੈਣੀ ਅਤੇ ਮਿਸ ਖੁਸ਼ਬੂ ਵੀ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਜਿੱਥੇ ਪਿਆਰ, ਮਿਲਵਰਤਣ ਅਤੇ ਨਾਰੀ ਸ਼ਕਤੀ ਦਾ ਪ੍ਰਤੀਕ ਹੈ, ਉੱਥੇ ਇਸ ਤਿਉਹਾਰ ਦੁਆਰਾ ਮੁਟਿਆਰਾਂ ਨੂੰ ਮਨ ਅੰਦਰ ਛੁਪੇ ਵਲਵਲਿਆਂ ਨੂੰ ਪੇਸ਼ ਕਰਨ ਦਾ ਮੌਕਾ ਵੀ ਮਿਲਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।