ਸਾਈਬਰ ਸੁਰੱਖਿਆ ਵਿਸ਼ੇ ’ਤੇ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਸਾਈਬਰ ਸੁਰੱਖਿਆ ਵਿਸ਼ੇ ’ਤੇ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ
Publish Date: Fri, 02 Oct 2026 04:30 PM (IST)
Updated Date: Fri, 02 Oct 2026 04:31 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਅਤੇ ਆਧੁਨਿਕ ਤਕਨੀਕੀ ਢਾਂਚੇ ਸਬੰਧੀ ਜਾਗਰੂਕ ਕਰਨ ਲਈ ‘ਸਾਈਬਰ ਸੁਰੱਖਿਆ ਅਤੇ ਇਨਫਰਾਸਟ੍ਰਕਚਰ’ ਵਿਸ਼ੇ ’ਤੇ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਇਹ ਲੈਕਚਰ ਬੀਸੀਏ, ਬੀਐੱਸਸੀ ਆਈਟੀ ਅਤੇ ਬੀਐੱਸਸੀ ਏਆਈ ਐਂਡ ਐੱਮਐੱਲ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਡਾ. ਕਮਲ ਕਿਸ਼ੋਰ ਨੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਮੁੱਖ ਬੁਲਾਰੇ ਫਿਊਚਰ ਫਾਈਂਡਰਜ਼ ਦੇ ਟੀਮ ਲੀਡਰ ਬੋਨਿਸ਼ ਸਿੰਗਲਾ ਨੇ ਵਿਦਿਆਰਥੀਆਂ ਨਾਲ ਸਾਈਬਰ ਹਮਲਿਆਂ ਤੋਂ ਬਚਾਅ ਦੇ ਤਰੀਕਿਆਂ, ਡਾਟਾ ਸੁਰੱਖਿਆ, ਸਾਈਬਰ ਖਤਰਿਆਂ ਅਤੇ ਆਧੁਨਿਕ ਆਈਟੀ ਇਨਫਰਾਸਟ੍ਰਕਚਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਅਤੇ ਤਕਨਾਲੋਜੀ ਦੀ ਵਰਤੋਂ ਕਰਦਿਆਂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਅਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਗੈਸਟ ਲੈਕਚਰ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਮੁੱਖ ਬੁਲਾਰੇ ਨਾਲ ਸਵਾਲ-ਜਵਾਬ ਸੈਸ਼ਨ ਵਿੱਚ ਹਿੱਸਾ ਲਿਆ।