- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਨੇ ਜਿੱਤੇ ਸੋਨ ਤਗਮੇ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਈ ਗਈ ਅੰਤਰ-ਕਾਲਜ ਮੁਕਾਬਲੇ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਦੋ ਸੋਨ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਕਾਰਜਕਾਰੀ ਪ੍ਰਿੰਸੀਪਲ ਮੀਤੂ ਮਹਾਜਨ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਕਾਲਜ ਦੀ ਫਰੀ ਸੋਟੀ ਟੀਮ, ਜਿਸ ਵਿੱਚ ਮਨਪ੍ਰੀਤ, ਸਿਮਰਨ, ਅਪਾਰਜੀਤ ਅਤੇ ਰਾਖੀ ਸ਼ਾਮਲ ਸਨ, ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਮੁਕਾਬਲੇ ਵਿੱਚ ਸੋਨ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਟੀਮ ਦੀ ਹੋਣਹਾਰ ਖਿਡਾਰਨ ਮਨਪ੍ਰੀਤ ਕੌਰ ਨੇ ਵਿਅਕਤੀਗਤ ਫਰੀ ਸੋਟੀ ਮੁਕਾਬਲੇ ਵਿੱਚ ਵੀ ਸੋਨ ਤਗਮਾ ਜਿੱਤ ਕੇ ਕਾਲਜ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ।