ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਸੂਬੇ ਵਿਚ ਸਤੰਬਰ 2019 ਵਿਚ ਲਗਾਏ ਗਏ ਮੈਗਾ ਰੁਜ਼ਗਾਰ ਮੇਲਿਆ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਨੇ 136.74 ਫੀਸਦੀ ਟੀਚਾ ਪ੍ਰਰਾਪਤ ਕਰਦੇ ਹੋਏ ਪੰਜਾਬ 'ਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਬਿਹਤਰੀਨ ਕਾਰਗੁਜ਼ਾਰੀ ਲਈ ਡਾਇਰੈਕਟਰ, ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਵਿਭਾਗ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਦੀ ਟੀਮ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਕਾਫ਼ੀ ਮਿਹਨਤ ਕੀਤੀ ਗਈ ਅਤੇ ਲਗਾਤਾਰ ਕੈਰੀਅਰ ਕੌਂਸਿਲੰਗ ਦੇ ਨਾਲ-ਨਾਲ ਪਲੇਸਮੈਂਟ ਕੈਂਪ ਵੀ ਲਗਾਏ ਗਏ, ਜਿਸ 'ਤੇ ਚੱਲਦਿਆਂ ਜ਼ਿਲ੍ਹੇ 'ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕੈਰੀਅਰ ਕੌਂਸਿਲੰਗ, ਪਲੇਸਮੈਂਟ ਕੈਂਪ ਅਤੇ ਰੁਜ਼ਗਾਰ ਮੇਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਈਸ਼ਾ ਕਾਲੀਆ ਨੇ ਦੱਸਿਆ ਕਿ ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ 21 ਨਵੰਬਰ ਨੂੰ ਐਸਪੀਐਨ ਕਾਲਜ ਮੁਕੇਰੀਆਂ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੁਜ਼ਗਾਰ ਮੇਲੇ ਵਿਚ ਅੱਠਵੀਂ ਪਾਸ ਤੋਂ ਲੈ ਕੇ ਵੱਧ ਤੋਂ ਵੱਧ ਯੋਗਤਾਵਾਂ ਵਾਲੇ ਪ੍ਰਰਾਰਥੀ ਵੀ ਹਿੱਸਾ ਲੈ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਰਾਰਥੀ ਲੋਨ ਲੈ ਕੇ ਕੰਮ ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਵੀ ਇਸ ਰੋਜ਼ਗਾਰ ਮੇਲੇ ਵਿਚ ਸ਼ਾਮਲ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਤੰਬਰ 2019 ਦੌਰਾਨ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ 19 ਤੋਂ ਲੈ ਕੇ 30 ਸਤੰਬਰ ਤੱਕ ਮੈਗਾ ਰੁਜ਼ਗਾਰ ਮੇਲੇ ਲਗਾਏ ਗਏ ਸਨ, ਜਿਸ ਦੌਰਾਨ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਵਿਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਨੇ ਬਿਹਤਰੀਨ ਕਾਰਗੁਜ਼ਾਰੀ ਦਿਖਾਉਂਦੇ ਹੋਏ ਸੂਬੇ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ ।