ਕੇਂਦਰੀ ਜੇਲ੍ਹ ਹੁਸ਼ਿਆਰਪੁਰ ਮੁੜ ਵਿਵਾਦਾਂ ਦੇ ਘੇਰੇ ’ਚ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਮੁੜ ਵਿਵਾਦਾਂ ਦੇ ਘੇਰੇ ਵਿੱਚ
Publish Date: Wed, 18 Nov 2026 05:18 PM (IST)
Updated Date: Wed, 18 Nov 2026 05:18 PM (IST)
ਜੇਲ ’ਚ ਬੰਦ ਨੌਜਵਾਨ ਦੀ ਜੇਲ੍ਹ ਅੰਦਰ ਮੌਤ, ਜੇਲ੍ਹ ਦੇ ਬਾਹਰ ਸੜਕ ਜਾਮ ਕਰਕੇ ਕੀਤਾ ਪ੍ਰਦਰਸ਼ਨ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਕੇਂਦਰੀ ਜੇਲ੍ਹ ਹੁਸ਼ਿਆਰਪੁਰ ਇੱਕ ਵਾਰ ਫਿਰ ਗੰਭੀਰ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਜੇਲ੍ਹ ਅੰਦਰ ਨਸ਼ਾ ਤਸਕਰੀ ਦੇ ਦੋਸ਼ਾਂ ਅਧੀਨ ਬੰਦ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਘਟਨਾ ਨੇ ਜੇਲ੍ਹ ਪ੍ਰਬੰਧਨ ਦੀ ਕਾਰਗੁਜ਼ਾਰੀ ਅਤੇ ਕੈਦੀਆਂ ਦੀ ਸੁਰੱਖਿਆ ਪ੍ਰਤੀ ਕੀਤੇ ਜਾਂਦੇ ਪ੍ਰਬੰਧਾਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ ਪਛਾਣ ਕ੍ਰਿਸ਼ਨ ਕੁਮਾਰ ਬਾਬਾ ਵਾਸੀ ਪਿੰਡ ਬੋੜਾ, ਤਹਿਸੀਲ ਗੜ੍ਹਸ਼ੰਕਰ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕ੍ਰਿਸ਼ਨ ਕੁਮਾਰ ਪੁੱਤਰ ਰੌਸ਼ਨ ਲਾਲ ਵਾਸੀ ਬੋੜਾ ਦੀ ਜੇਲ੍ਹ ਅੰਦਰ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਜੇਲ੍ਹ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਜੇਲ੍ਹ ਦੇ ਬਾਹਰ ਸੜਕ ਜਾਮ ਕਰਕੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਜੇਲ੍ਹ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਗਿਆ ਸੀ ਕਿ ਕ੍ਰਿਸ਼ਨ ਕੁਮਾਰ ਦੀ ਸਿਹਤ ਠੀਕ ਨਹੀਂ ਹੈ। ਜਦੋਂ ਉਹ ਜੇਲ੍ਹ ਪਹੁੰਚੇ ਤਾਂ ਉਨ੍ਹਾਂ ਨੂੰ ਉਸ ਦੀ ਮੌਤ ਬਾਰੇ ਪਤਾ ਲੱਗਾ। ਪਰਿਵਾਰ ਨੇ ਦੋਸ਼ ਲਾਇਆ ਕਿ ਕ੍ਰਿਸ਼ਨ ਕੁਮਾਰ ਨੂੰ ਪਹਿਲਾਂ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਭੇਜਿਆ ਗਿਆ ਤੇ ਹੁਣ ਉਸ ਦੀ ਮੌਤ ਪਿੱਛੇ ਵੀ ਸ਼ੱਕੀ ਹਾਲਾਤ ਹਨ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਨੇ ਜੇਲ੍ਹ ਪ੍ਰਬੰਧਕਾਂ ਦੀ ਜਵਾਬਦੇਹੀ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਸਿਰਫ਼ ਕੈਦੀਆਂ ਨੂੰ ਬੰਦ ਰੱਖਣ ਤੱਕ ਸੀਮਤ ਨਹੀਂ, ਸਗੋਂ ਉਨ੍ਹਾਂ ਦੀ ਜਾਨ, ਸਿਹਤ ਅਤੇ ਸੁਰੱਖਿਆ ਦੀ ਰਾਖੀ ਕਰਨਾ ਵੀ ਹੈ। ਤਿੱਖੀ ਬਹਿਸ ਤੋਂ ਬਾਅਦ ਧਰਨਾ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਜੇਲ੍ਹ ਪ੍ਰਬੰਧਕਾਂ ਅਤੇ ਪੁਲਿਸ ਵਾਲ ਤਿੱਖੀ ਬਹਿਸ ਤੋਂ ਬਾਅਦ ਜੇਲ੍ਹ ਦੇ ਬਾਹਰ ਚੱਕਾ ਜਾਮ ਕਰਕੇ ਜੰਮ ਕੇ ਨਾਅਰੇਬਾਜ਼ੀ ਕੀਤੀ। ਪੁਲਿਸ ਵੱਲੋਂ ਉਨ੍ਹਾਂ ਨੂੰ ਦੋ ਘੰਟੇ ਬਾਅਦ ਮੁਸ਼ਕਿਲ ਨਾਲ ਮਨਾ ਕੇ ਧਰਨੇ ਨੂੰ ਖ਼ਤਮ ਕੀਤਾ। ਪਰਿਵਾਰਕ ਮੈਂਬਰਾਂ ਨੇ ਕਥਿਤ ਜੇਲ੍ਹ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਕੀ। ਕੀ ਕਹਿੰਦੇ ਹਨ ਡੀਐੱਸਪੀ ਇਸ ਸਬੰਧੀ ਡੀਐੱਸਪੀ ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨਸ਼ਾ ਤਸਕਰੀ ਦੇ ਮਾਮਲੇ ’ਚ ਜੇਲ੍ਹ ਅੰਦਰ ਬੰਦ ਸੀ। ਪਰਿਵਾਰਕ ਮੈਂਬਰਾਂ ਦੀ ਮੰਗ ’ਤੇ ਉਸ ਦੀ ਮੌਤ ਦੀ ਪੜਤਾਲ ਕੀਤੀ ਜਾਵੇਗ।