ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Mon, 23 Nov 2026 05:36 PM (IST)
Updated Date: Mon, 23 Nov 2026 05:37 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ ਗੜਸ਼ੰਕਰ: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜਸ਼ੰਕਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਰੇਲਵੇ ਰੋਡ ,ਦਾਣਾ ਮੰਡੀ, ਰਾਵਲਪਿੰਡੀ ਰੋਡ, ਪੈਂਸਰੀਆਂ ਮਹੱਲਾ, ਬੰਗਾ ਰੋਡ, ਪੁਰਾਣੀ ਟਰੱਕ ਯੂਨੀਅਨ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਵੱਲੋਂ ਰਸਤੇ ਵਿੱਚ ਵੱਖ ਵਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਡਾਕਟਰ ਜੰਗ ਬਹਾਦਰ ਸਿੰਘ ਰਾਏ ਮੈਂਬਰ ਐਸਜੀਪੀਸੀ, ਗਿਆਨੀ ਬਲਵੀਰ ਸਿੰਘ ਚੰਗਿਆੜਾ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ, ਸੋਮਨਾਥ ਬੰਗੜ ਪ੍ਰਧਾਨ ਨਗਰ ਕੌਂਸਲ ਗੜਸ਼ੰਕਰ, ਰਜਿੰਦਰ ਸਿੰਘ ਛੂਕਾ, ਜਰਨੈਲ ਸਿੰਘ ਗੜੀ ,ਹਰਜੀਤ ਸਿੰਘ ਭਾਤਪੁਰੀ, ਤ੍ਰਲੋਕ ਸਿੰਘ ਅਰੋੜਾ, ਹਰਵਿੰਦਰ ਸਿੰਘ ਬਾਠ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।