- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਨੇ ਸਿਹਤ ਸੁਰੱਖਿਆ ਦੇ ਖੇਤਰ ‘ਚ ਸਥਾਪਤ ਕੀਤਾ ਮੀਲ ਪੱਥਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਅੱਜੋਵਾਲ ਵਿਖੇ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਸਿਹਤ ਸੁਰੱਖਿਆ ਦੇ ਖੇਤਰ ’ਚ ਮੀਲ ਪੱਥਰ ਸਥਾਪਤ ਕੀਤਾ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਲਗਭਗ 110 ਤਰ੍ਹਾਂ ਦੀਆਂ ਵੱਖ-ਵੱਖ ਦਵਾਈਆਂ ਅਤੇ 50 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟਾਂ ਦੀ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ ਅਤੇ ਸਿੱਖਿਆ ਨੂੰ ਪੂਰੀ ਤਰਜੀਹ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਬੇਮਿਸਾਲ ਕੰਮ ਕੀਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਿਹਤ ਸੁਰੱਖਿਆ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਸੁਮਨ ਬਹਿਲ, ਤਹਿਸੀਲਦਾਰ ਮਨਦੀਪ ਸਿੰਘ, ਐੱਸਐੱਮਓ ਮਨਪ੍ਰੀਤ ਕੌਰ, ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਹਲਕਾ ਸੰਗਠਨ ਇੰਚਾਰਜ ਅਮਰਜੋਤ ਸਿੰਘ, ਬਲਾਕ ਪ੍ਰਧਾਨ ਬਖਤਾਵਰ ਸਿੰਘ ਆਦਿ ਵੀ ਮੌਜੂਦ ਸਨ।